ਲਾਂਘਾ ਖੁਲ੍ਹਵਾਉਣ ਲਈ ਕਰਤਾਰਪੁਰ ਕੌਰੀਡੋਰ ਤੋਂ ਦੌੜ ਕੇ ਦਿੱਲੀ ਜਾਵੇਗਾ ਸਿੰਘ

ਲਾਂਘਾ ਖੁਲ੍ਹਵਾਉਣ ਲਈ ਕਰਤਾਰਪੁਰ ਕੌਰੀਡੋਰ ਤੋਂ ਦੌੜ ਕੇ ਦਿੱਲੀ ਜਾਵੇਗਾ ਸਿੰਘ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ: ਦਿੱਲੀ ਵਿਚ ਚਲ ਰਹੇ ਕਿਸਾਨੀ ਅੰਦੋਲਨ ਅਤੇ ਕਰੀਬ 1 ਸਾਲ ਤੋਂ ਬੰਦ ਪਏ ਕਰਤਾਰਪੁਰ ਕੌਰੀਡੋਰ ਨੂੰ ਖੁਲਵਾਉਣ ਲਈ ਕਰਤਾਰਪੁਰ ਕੌਰੀਡੋਰ ਤੋਂ ਕਿਸਾਨ ਰਣਜੀਤ ਸਿੰਘ ਦੌੜ ਲਗਾ ਕੇ ਦਿੱਲੀ ਜਾਣਗੇ। ਇਸ ਦੌਰਾਨ ਉਨ੍ਹਾਂ ਨਾਲ ਕਿਸਾਨ ਗੁਰਭੇਜ ਸਿੰਘ ਸਾਈਕਲ 'ਤੇ ਦਿੱਲੀ ਜਾਣਗੇ। ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਸਾਢੇ ਚਾਰ ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਸਰਕਾਰ ਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋਈ ਪਰ ਹੱਲ ਕੋਈ ਨਹੀਂ ਨਿਕਲਿਆ। ਇਸ ਲਈ ਮੰਗਾਂ ਨਾ ਮੰਨੇ ਜਾਣ ਤਕ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਮੱਲੀ ਰੱਖਣ ਦਾ ਫੈਸਲਾ ਕੀਤਾ ਹੈ। ਓਧਰ ਕੋਰੋਨਾ ਵਾਇਰਸ ਕਾਰਨ ਕਰਤਾਰਪੁਰ ਸਾਹਿਬ ਲਾਂਘਾ ਮਾਰਚ, 2020 ਤੋਂ ਬੰਦ ਹੈ। ਹਾਲਾਂਕਿ ਭਾਰਤ 'ਚ ਸਾਰੇ ਧਾਰਮਿਕ ਸਥਾਨ ਖੁੱਲ੍ਹ ਚੁੱਕੇ ਹਨ ਪਰ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਲਾਂਘਾ ਅਜੇ ਵੀ ਬੰਦ ਪਿਆ ਹੈ। ਜਿਸ ਦਾ ਸਿੱਖ ਜਗਤ 'ਚ ਰੋਸ ਹੈ।