ਸਿੱਖ ਸੰਗਤਾਂ ਵਿਸਾਖੀ ਮੌਕੇ ਪਾਕਿਸਤਾਨ ਜਾਣਗੀਆਂ 

ਸਿੱਖ ਸੰਗਤਾਂ ਵਿਸਾਖੀ ਮੌਕੇ ਪਾਕਿਸਤਾਨ ਜਾਣਗੀਆਂ 

ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ: ਵਿਸਾਖੀ ਦੇ ਮੌਕੇ ਖਾਲਸਾ ਸਾਧਨਾ ਦਿਵਸ ਮਨਾਉਣ ਲਈ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿਸ਼ੇਸ਼ ਹਦਾਇਤਾਂ ਨਾਲ ਇਹ ਆਗਿਆ ਦੇ ਦਿੱਤੀ ਹੈ। ਸਿੱਖ ਸੰਗਤਾਂ 12 ਅਪ੍ਰੈਲ ਤੋਂ 21 ਅਪ੍ਰੈਲ ਦੌਰਾਨ ਪਾਕਿਸਤਾਨ ਦਾ ਦੌਰਾ ਕਰਨਗੀਆਂ। 14 ਅਪ੍ਰੈਲ ਨੂੰ ਸਿੱਖ ਸੰਗਤਾਂ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਵਿਸ਼ੇਸ਼ ਸਮਾਗਮ 'ਚ ਵੀ ਹਿੱਸਾ ਲੈਣਗੇ।

ਦੱਸ ਦੇਈਏ ਕਿ ਸਾਕਾ ਨਨਕਾਣਾ ਸਾਹਿਬ ਮੌਕੇ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਗਿਆ ਸੀ। ਕੇਂਦਰ ਸਰਕਾਰ ਨੇ ਕੋਰੋਨਾ ਦਾ ਹਵਾਲਾ ਦਿੰਦੇ ਹੋਏ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਸੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਏਬੀਪੀ ਨਿਊਜ਼ ਨੇ ਗੱਲਬਾਤ ਦੌਰਾਨ ਕਿਹਾ ਕਿ, "ਜੱਥਾ ਵਿਸਾਖੀ ਮੌਕੇ ਪਾਕਿਸਤਾਨੀ ਜਾਵੇਗਾ।ਇਹ ਸਾਡੀ ਪੱਕੀ ਇਜਾਜ਼ਤ ਹੈ ਸਾਨੂੰ ਕੇਂਦਰ ਸਰਕਾਰ ਨੇ ਇਜਾਜ਼ਤ ਦੇ ਦਿੱਤੀ ਹੈ।ਉਨ੍ਹਾਂ ਕਿਹਾ ਕਿ, " ਸਾਨੂੰ ਇਸ ਗੱਲ ਦਾ ਬੇਹੱਦ ਦੁੱਖ ਹੈ ਕਿ ਕੇਂਦਰ ਸਰਕਾਰ ਨੇ ਸਾਨੂੰ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਨਹੀਂ ਜਾਣ ਦਿੱਤਾ।