ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ 'ਚ ਹੋਏਗਾ ਦਲਿਤ ਉੱਪ ਮੁੱਖ ਮੰਤਰੀ

ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ 'ਚ ਹੋਏਗਾ ਦਲਿਤ ਉੱਪ ਮੁੱਖ ਮੰਤਰੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਦਲਿਤ ਉੱਪ ਮੁੱਖ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਆਦਰਸ਼ਾਂ 'ਤੇ ਚੱਲਣ ਵਿੱਚ ਸ਼੍ਰੋਮਣੀ ਅਕਾਲੀ ਦਲ ਮਾਣ ਮਹਿਸੂਸ ਕਰਦਾ ਹੈ।

ਕਮਜ਼ੋਰ ਵਰਗਾਂ ਤੇ ਦੱਬੇ-ਕੁਚਲੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਵਾਸਤੇ ਅਸੀਂ ਵਚਨਬੱਧ ਹਾਂ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਆਉਂਦੀ ਹੈ ਤਾਂ ਡਿਪਟੀ ਸੀਐਮ ਦਲਿਤ ਹੋਵੇਗਾ।ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ 130ਵੇਂ ਜਨਮ ਦਿਵਸ ਮੌਕੇ ਮੈਂ ਵਾਅਦਾ ਕਰਦਾ ਹਾਂ ਕਿ 2022 ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਸੂਬੇ ਦਾ ਉਪ-ਮੁੱਖ ਮੰਤਰੀ ਦਲਿਤ ਭਾਈਚਾਰੇ ਤੋਂ ਹੋਵੇਗਾ। ਦੁਆਬੇ ਵਿੱਚ ਅਸੀਂ ਬਾਬਾ ਸਾਹਿਬ ਦੇ ਨਾਂ 'ਤੇ ਇੱਕ ਯੂਨੀਵਰਸਿਟੀ ਵੀ ਸਥਾਪਤ ਕਰਾਂਗੇ।