ਮੁੰਬਈ ਦੀਆਂ ਸਿੱਖ ਸੰਗਤਾਂ ਕਿਸਾਨਾਂ ਦੇ ਹੱਕ ’ਚ ਡਟੀਆਂ

ਮੁੰਬਈ ਦੀਆਂ ਸਿੱਖ ਸੰਗਤਾਂ ਕਿਸਾਨਾਂ ਦੇ ਹੱਕ ’ਚ ਡਟੀਆਂ

ਅੰਮ੍ਰਿਤਸਰ ਟਾਈਮਜ਼ ਬਿਉਰੋ

ਅੰਮ੍ਰਿਤਸਰ: ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਦੇਸ਼ ਵਿਆਪੀ ਕਿਸਾਨ ਸੰਘਰਸ਼ ਦੇ ਹੱਕ ਵਿੱਚ ਕੇਂਦਰੀ ਪੰਚਾਇਤੀ ਰਾਜ ਮੰਤਰੀ ਕਪਿਲ ਮੋਰੇਸ਼ਵਰ ਪਾਟਿਲ ਨੂੰ ਮੰਗ ਪੱਤਰ ਦੇ ਕੇ ਮੋਦੀ ਸਰਕਾਰ ਵੱਲੋਂ ਪਾਸ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਹੈ। ਨਵੀਂ ਮੁੰਬਈ ਦੀਆਂ ਸਿੱਖ ਸੰਗਤਾਂ ਦੇ ਵਫ਼ਦ ਨੇ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਨਵ-ਨਿਯੁਕਤ ਪੰਚਾਇਤ ਰਾਜ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੇਂਦਰੀ ਰਾਜ ਮੰਤਰੀ ਨੇ ਂ ਸਿੱਖ ਵਫ਼ਦ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਗਨੇਸ਼ ਨਾਇਕ ਤੇ ਵਿਧਾਇਕ ਮੰਦਾਤਾਈ ਮਹਾਤਰੇ ਵੀ ਹਾਜ਼ਰ ਸਨ। ਵਫ਼ਦ ਵਿੱਚ ਪ੍ਰੋ. ਸਰਚਾਂਦ ਸਿੰਘ, ਗੁਰਦੁਆਰਾ ਪਨਵੇਲ ਦੇ ਪ੍ਰਧਾਨ ਹਰਵਿੰਦਰ ਸਿੰਘ ਬੁੱਟਰ, ਗੁਰਦੁਆਰਾ ਕਾਲਮਬੋਲੀ ਦੇ ਪ੍ਰਧਾਨ ਜੋਗਿੰਦਰ ਸਿੰਘ, ਨਰੂਲ ਗੁਰਦੁਆਰਾ ਦੇ ਪ੍ਰਧਾਨ ਗਿਆਨ ਸਿੰਘ, ਗੁਰਦੁਆਰਾ ਅਰੌਲੀ ਦੇ ਪ੍ਰਧਾਨ ਅਮਰਪਾਲ ਸਿੰਘ, ਗੁਰਦੁਆਰਾ ਖਾਰਗੜ੍ਹ ਤੋਂ ਸਤਨਾਮ ਸਿੰਘ ਮਾਨ ਅਤੇ ਕਾਮੋਥੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਚਰਨਦੀਪ ਸਿੰਘ ਮੌਜੂਦ ਸਨ।