ਮਾਮਲਾ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਦਾ

ਮਾਮਲਾ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਦਾ

ਅੰਮ੍ਰਿਤਸਰ ਟਾਈਮਜ਼ ਬਿਊਰੋ

 5 ਹੋਰ ਕਿਸਾਨਾਂ ਨੇ ਦਿੱਤੀ ਗਿ੍ਫ਼ਤਾਰੀ

 ਮਲੋਟ : ਬੀਤੇ ਦਿਨੀਂ  ਭਾਜਪਾ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਤੇ ਕੱਪੜੇ ਪਾੜਨ ਦੇ ਮਾਮਲੇ ਵਿਚ ਨਾਮਜ਼ਦ 5 ਹੋਰ ਕਿਸਾਨਾਂ ਨੇ  ਗਿ੍ਫ਼ਤਾਰੀਆਂ  ਦਿੱਤੀਆਂ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਪੰਜ ਕਿਸਾਨਾਂ ਲਖਨਪਾਲ ਸ਼ਰਮਾ ਆਲਮਵਾਲਾ, ਕੁਲਵਿੰਦਰ ਸਿੰਘ ਦਾਨੇਵਾਲਾ, ਕੁਲਦੀਪ ਸਿੰਘ ਈਨਾਖੇੜਾ ਤੋਂ ਇਲਾਵਾ ਜਸਮੇਲ ਸਿੰਘ ਤੇ ਸੰਦੀਪ ਸਿੰਘ ਨੇ ਖ਼ੁਦ ਨੂੰ ਪੁਲਿਸ ਕੋਲ ਪੇਸ਼ ਕਰ ਦਿੱਤਾ। ਇਸ ਮੌਕੇ ਮਲੋਟ ਦੇ ਐੱਸਪੀ ਰਾਜਪਾਲ ਸਿੰਘ ਹੁੰਦਲ, ਡੀਐਸਪੀ ਜਸਪਾਲ ਸਿੰਘ ਢਿੱਲੋਂ  ਸਮੇਤ ਅਧਿਕਾਰੀ ਮੌਕੇ 'ਤੇ ਹਾਜ਼ਰ ਸਨ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਘਟਨਾ ਵਾਲੇ ਦਿਨ ਮੁਜ਼ਾਹਰੇ ਵਿਚ ਸ਼ਾਮਲ ਸਾਰੇ ਕਿਸਾਨਾਂ ਨੂੰ ਪੁਲਿਸ ਦੇ ਸਾਹਮਣੇ ਪੇਸ਼ ਕਰ ਦਿੱਤਾ ਹੈ ਜਿਨ੍ਹਾਂ ਨੂੰ ਪੁਲਿਸ ਨੇ ਨਾਮਜ਼ਦ ਕੀਤਾ ਸੀ, ਜੇਕਰ ਪੁਲਿਸ ਕਿਸੇ ਕਿਸਾਨ ਨਾਲ ਧੱਕਾ ਕਰੇਗੀ ਤਾਂ ਉਸ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ।  ਗਿ੍ਫ਼ਤਾਰ ਕਿਸਾਨ ਦੀ ਗਿਣਤੀ ਕੁਲ 30 ਹੋ ਗਈ ਹੈ