ਮਾਮਲਾ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ’ਚ ਸਪਲਾਈ ਦੀ ਥਾਂ ਪਾਬੰਦੀਸ਼ੁਦਾ ਦਵਾਈਆਂ ਦੀ ਬਲੈਕ ਮਾਰਕੀਟਿੰਗ ਦਾ

ਮਾਮਲਾ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ’ਚ ਸਪਲਾਈ ਦੀ ਥਾਂ ਪਾਬੰਦੀਸ਼ੁਦਾ ਦਵਾਈਆਂ ਦੀ ਬਲੈਕ ਮਾਰਕੀਟਿੰਗ ਦਾ

 ਐੱਨਸੀਬੀ ਨੇ ਮਾਰਿਆ ਯੂਪੀ ’ਚ ਛਾਪਾ, ਦਵਾਈਆਂ  ਬਰਾਮਦ

ਅੰਮ੍ਰਿਤਸਰ ਟਾਈਮਜ਼ ਬਿਊਰੋ

ਮੇਰਠ, ਪੰਜਾਬ ਦੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦੇ ਮਾਮਲੇ ਵਿੱਚ ਮੇਰਠ ਜ਼ਿਲ੍ਹੇ ਦੇ ਪਰਤਾਪੁਰ ਥਾਣਾ ਖੇਤਰ ਅਧੀਨ ਦਵਾਈ ਬਣਾਉਣ ਵਾਲੀ ਕੰਪਨੀ ’ਤੇ ਛਾਪਾ ਮਾਰਿਆ। ਇਸ ਦੌਰਾਨ ਵੱਡੀ ਪੱਧਰ ’ਤੇ ਪਾਬੰਦੀਸ਼ੁਦਾ ਗੋਲੀਆਂ, ਪੀਣ ਵਾਲੀ ਦਵਾਈ, ਟੀਕੇ ਬਰਾਮਦ ਕੀਤੇ ਗਏ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਮੇਰਠ ਦੇ ਐੱਸਐੱਸਪੀ ਅਜੇ ਸਾਹਨੀ ਨੇ ਕਿਹਾ ਕਿ ਕੰਪਨੀ ਅਤੇ ਗੋਦਾਮਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਨ੍ਹਾਂ ਪਾਬੰਦੀਸ਼ੁਦਾ ਦਵਾਈਆਂ ਦੀ ਸਪਲਾਈ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਕੀਤੀ ਜਾਣੀ ਸੀ ਪਰ ਗੰਢਤੁਪ ਕਾਰਨ ਇਹ ਬਾਜ਼ਾਰ ਵਿੱਚ ਵਿਕ ਰਹੀਆਂ ਸਨ। ਕੰਪਨੀ ਦਾ ਮਾਲਕ ਅਮਰਜੀਤ ਫ਼ਰਾਰ ਹੈ।