ਸੰਗਰੂਰ ਜੇਲ੍ਹ'ਚ ਬੰਦ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਦੀ ਹਾਲਤ ਵਿਗੜੀ, ਹਸਪਤਾਲ ਦਾਖਿਲ

ਸੰਗਰੂਰ ਜੇਲ੍ਹ'ਚ ਬੰਦ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਦੀ ਹਾਲਤ ਵਿਗੜੀ, ਹਸਪਤਾਲ ਦਾਖਿਲ

ਜੱਥੇਦਾਰ ਅਕਾਲ ਤਖਤ ਸਾਹਿਬ ਅਤੇ ਐਸਜੀਪੀਸੀ ਪ੍ਰਧਾਨ ਇਸ ਮਾਮਲੇ ਨੂੰ ਧਿਆਨ ਵਿਚ ਲੈ ਕੇ ਜਲਦ ਤੋਂ ਜਲਦ ਬਣਦੀ ਕਾਰਵਾਈ ਕਰਣ 

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ 8 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਜੇਲ੍ਹਾਂ ਅੰਦਰ ਬੰਦ ਸਿੱਖ ਸਿਆਸੀ ਬੰਦੀਆ ਨੂੰ ਕਿਸੇ ਨਾ ਕਿਸੇ ਬਹਾਨੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਤੇ ਇਸ ਦਾ ਤਾਜ਼ਾ ਪ੍ਰਮਾਣ ਬੇੰਗਕੋਕ ਤੋਂ ਫੜ ਕੇ ਲਿਆਂਦੇ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਹਨ ਜਿਨ੍ਹਾਂ ਨੂੰ ਬੀਤੇ ਦੋ ਮਹੀਨੇ ਤੋਂ ਵੀਂ ਵੱਧ ਸਮੇਂ ਤੋਂ ਸੰਗਰੂਰ ਜੇਲ੍ਹ ਅੰਦਰ ਇਲਾਜ ਨਹੀਂ ਦਿੱਤਾ ਜਾ ਰਿਹਾ ਸੀ । ਉਨ੍ਹਾਂ ਦੇ ਪਰਿਵਾਰ ਨੇ ਦਸਿਆ ਕਿ ਬੀਤੇ ਦਿਨੀਂ ਭਾਈ ਖਾਨਪੁਰੀ ਜੇਲ੍ਹ ਅੰਦਰ ਬੇਹੋਸ਼ ਹੋ ਕੇ ਡਿਗ ਪਏ ਸਨ ਉਪਰੰਤ ਜੇਲ੍ਹ ਵਾਲਿਆਂ ਨੇ ਜੇਲ੍ਹ ਅੰਦਰ ਬਣੇ ਹਸਪਤਾਲ ਵਿਚ ਦਾਖਿਲ ਕਰਵਾ ਦਿੱਤਾ । ਉਨ੍ਹਾਂ ਕਿਹਾ  ਕਿ ਜਦੋ ਤੋਂ ਮੁੜ ਓਹ ਜੇਲ੍ਹ ਬੰਦ ਹੋਏ ਹਨ ਤਦ ਤੋਂ ਹੀ ਜੇਲ੍ਹ ਪ੍ਰਸ਼ਾਸ਼ਨ ਕੋਲੋਂ ਆਪਣੇ ਇਲਾਜ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਨੂੰ ਬਣਦਾ ਇਲਾਜ ਨਾ ਦੇ ਕੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ । ਉਨ੍ਹਾਂ ਨੇ ਜੱਥੇਦਾਰ ਅਕਾਲ ਤਖਤ ਸਾਹਿਬ ਅਤੇ ਐਸਜੀਪੀਸੀ ਪ੍ਰਧਾਨ ਅਤੇ ਸਮੂਹ ਪੰਥਕ ਅਤੇ ਰਾਜਸੀ ਸਿੱਖ ਜਥੇਬੰਦੀਆਂ ਦੇ ਨਾਲ ਮਨੁੱਖੀ ਅਧਿਕਾਰਾਂ ਦੇ ਹਕਾਂ ਲਈ ਲੜਨ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਨੂੰ ਧਿਆਨ ਵਿਚ ਲੈ ਕੇ ਜਲਦ ਤੋਂ ਜਲਦ ਬਣਦੀ ਕਾਰਵਾਈ ਕੀਤੀ ਜਾਏ ਜਿਸ ਨਾਲ ਭਾਈ ਖਾਨਪੁਰੀ ਦੀ ਸਿਹਤ ਨਾਲ ਕਿਸੇ ਕਿਸਮ ਦਾ ਖਿਲਵਾੜ ਨਾ ਹੋ ਸਕੇ । ਜਿਕਰਯੋਗ ਹੈ ਕਿ ਭਾਈ ਖਾਨਪੁਰੀ ਕੌਮ ਲਈ ਚਲ ਰਹੇ ਮੌਜੂਦਾ ਸੰਘਰਸ਼ ਵਿਚ ਵੱਖ ਵੱਖ ਖਾੜਕੂ ਕੇਸਾਂ ਵਿਚ ਆਪਣੀ ਜਿੰਦਗੀ ਦੀ ਜੁਆਨੀ ਜੇਲ੍ਹਾਂ ਅੰਦਰ ਨਿਕਾਲ ਚੁੱਕੇ ਹਨ ਜਿਸ ਕਰਕੇ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਸ਼ਰੀਰਕ ਬਿਮਾਰੀਆਂ ਲੱਗ ਚੁਕੀਆਂ ਹਨ ਤੇ ਜੇਲ੍ਹ ਪ੍ਰਸ਼ਾਸ਼ਨ ਉਨ੍ਹਾਂ ਵਲ ਧਿਆਨ ਨਹੀਂ ਦੇ ਰਿਹਾ ਹੈ ।