ਬਰਗਾੜੀ ਕਾਂਡ ਮਾਮਲੇ ਵਿਚ ਕੈਪਟਨ 10 ਨਵੰਬਰ ਨੂੰ ਅਕਾਲ ਤਖ਼ਤ ’ਤੇ ਮੁੜ ਤਲਬ

ਬਰਗਾੜੀ ਕਾਂਡ ਮਾਮਲੇ ਵਿਚ ਕੈਪਟਨ 10 ਨਵੰਬਰ ਨੂੰ ਅਕਾਲ ਤਖ਼ਤ ’ਤੇ ਮੁੜ ਤਲਬ

ਅੰਮ੍ਰਿਤਸਰ ਟਾਈਮਜ਼

ਅੰਮ੍ਰਿਤਸਰ,- ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਸਬੰਧੀ ਵਾਅਦਾ ਖ਼ਿਲਾਫ਼ੀ ਦੇ ਦੋਸ਼ ਹੇਠ ਸੂਬੇ ਦੀ ਕਾਂਗਰਸ ਸਰਕਾਰ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪੰਜ ਏਲਚੀਆਂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 10 ਨਵੰਬਰ ਨੂੰ ਅਕਾਲ ਤਖਤ ਵਿਖੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਬਰਗਾੜੀ ਮਾਮਲੇ ਸਬੰਧੀ  ਕੈਪਟਨ ਅਮਰਿੰਦਰ ਸਿੰਘ ਸਪੱਸ਼ਟੀਕਰਨ ਦੇਣ ਲਈ ਹਾਜ਼ਰ ਨਹੀਂ ਹੋਏ।ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਸਮੇਤ ਪੰਜ ਪਿਆਰਿਆਂ ਬਾਬਾ ਨਛੱਤਰ ਸਿੰਘ, ਬਾਬਾ ਹਿੰਮਤ ਸਿੰਘ, ਬਾਬਾ ਹਰਬੰਸ ਸਿੰਘ, ਭਾਈ ਅਮਰਜੀਤ ਸਿੰਘ ਨੇ ਅਕਾਲ ਤਖਤ ਵਿਖੇ ਨਤਮਸਤਕ ਹੋਣ ਮਗਰੋਂ ਇਥੇ ਸਕੱਤਰੇਤ ਦੇ ਬਾਹਰ ਇਸ ਕਾਰਵਾਈ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਭਾਵੇਂ ਉਹ ਹੁਣ ਮੁੱਖ ਮੰਤਰੀ ਨਹੀਂ ਹਨ ਪਰ ਉਨ੍ਹਾਂ ਦਾ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਜ਼ਰੂਰੀ ਹੈ। ਵਾਅਦਾ ਖ਼ਿਲਾਫ਼ੀ ਸਬੰਧੀ ਮਾਮਲਾ ਕੈਪਟਨ  ਨਾਲ ਜੁੜਿਆ ਹੋਇਆ ਹੈ।