ਮੁੱਖ ਮੰਤਰੀ ਦੇ ਬੇਟੇ ਦੇ ਸਾਦੇ ਵਿਆਹ ਦੀ ਹਰ ਪਾਸੇ ਸ਼ਲਾਘਾ, ਜਥੇਦਾਰ ਵੀ ਪਹੁੰਚੇ, ਲਾੜੇ ਨਾਲ ਬੈਠ ਪੰਗਤ ’ਚ ਛਕਿਆ ਲੰਗਰ

ਮੁੱਖ ਮੰਤਰੀ ਦੇ ਬੇਟੇ ਦੇ ਸਾਦੇ ਵਿਆਹ ਦੀ ਹਰ ਪਾਸੇ ਸ਼ਲਾਘਾ, ਜਥੇਦਾਰ ਵੀ ਪਹੁੰਚੇ, ਲਾੜੇ ਨਾਲ ਬੈਠ ਪੰਗਤ ’ਚ ਛਕਿਆ ਲੰਗਰ

ਅੰਮ੍ਰਿਤਸਰ ਟਾਇਮਜ਼ 

ਮੁਹਾਲੀ  : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਵਿਆਹੁਤਾ ਬੰਧਨ ਵਿਚ ਬੱਝ ਗਏ ਹਨ। ਗੁਰਦੁਆਰਾ ਸੱਚਾ ਧੰਨ ਸਾਹਿਬ ਫੇਜ਼ -3 ਬੀ 1 ਵਿਖੇ ਆਨੰਦ ਕਾਰਜ ਦੀ ਰਸਮ ਹੋਈ। ਬੇਹੱਦ ਸਾਦੇ ਢੰਗ ਨਾਲ ਹੋਏ ਨਵਜੀਤ ਦੇ ਵਿਆਹ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਵੀ ਉਚੇਚੇ ਤੌਰ ’ਤੇ ਪਹੁੰਚੇ। ਇਸ ਵਿਆਹ ਸਮਾਗਮ ਵਿਚ ਆਈਆਂ ਸਾਰੀਆਂ ਸ਼ਖਸੀਅਤਾਂ ਨੇ ਪੰਗਤ ਵਿਚ ਬੈਠ ਕੇ ਲੰਗਰ ਛਕਿਆ ਅਤੇ ਨਵ-ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਪੰਜਾਬ ਦੇ ਗਵਰਨਰ ਬਨਵਾਰੀ ਨਾਲ ਪੁਰੋਹਿਤ ਵੀ ਖਾਸ ਤੌਰ ’ਤੇ ਪੁੱਜੇ।ਇਸ ਵਿਆਹ ਦੀ ਖਾਸੀਅਤ ਇਹ ਵੀ ਰਹੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ  ਸਿਰਫ ਗੁਰਦੁਆਰਾ ਸਾਹਿਬ ਵਿਚ ਹੀ ਸਾਦਾ ਲੰਗਰ ਤਿਆਰ ਕਰਵਾਇਆ ਗਿਆ ਅਤੇ ਸਾਰਿਆਂ ਨੇ ਬਕਾਇਦਾ ਪੰਗਤ ਵਿਚ ਬੈਠ ਕੇ ਹੀ ਲੰਗਰ ਛਕਿਆ।

ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਡਿਪਟੀ ਉਪ ਮੁੱਖ ਮੰਤਰੀ ਓ. ਪੀ. ਸੋਨੀ, ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੰਤਰੀ ਰਾਣਾ ਗੁਰਜੀਤ ਸਿੰਘ, ਮੰਤਰੀ ਰਣਦੀਪ ਸਿੰਘ ਨਾਭਾ, ਸੀਨੀਅਰ ਕਾਂਗਰਸੀ ਨੇਤਾ ਕੁਮਾਰੀ ਸ਼ੈਲਜਾ। ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਕੀਰਤ ਸਿੰਘ ਕੋਟਲੀ, ਪਰਗਟ ਸਿੰਘ, ਸੁੱਖ ਸਰਕਾਰੀਆ, ਆਸ਼ੂਤੋਸ਼ ਗੌਤਮ, ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਉਚੇਚੇ ਤੌਰ ’ਤੇ ਪਹੁੰਚੇ ਹੋਏ ਸਨ। ਇਸ ਤੋਂ ਇਲਾਵਾ ਚੀਫ ਸੈਕਟਰੀ ਪੰਜਾਬ ਅਨਿਰੁੱਧ ਤਿਵਾੜੀ, ਪ੍ਰਿੰਸੀਪਲ ਸੈਕਟਰੀ ਸੀ. ਐੱਮ. ਹੁਸਨ ਲਾਲ, ਰਜ਼ੀਆ ਸੁਲਤਾਨਾ, ਵਿਧਾਇਕ ਸੁਰਜੀਤ ਸਿੰਘ ਧੀਮਾਨ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਗੁਰਪ੍ਰੀਤ ਸਿੰਘ ਘੁੱਗੀ, ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਲੁਧਿਆਣਾ, ਕੁਲਜੀਤ ਸਿੰਘ ਨਾਗਰਾ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਿਧਾਇਕਾਂ ਨੇ ਉਚੇਤੇ ਤੌਰ ’ਤੇ ਪੁੱਜ ਕੇ ਜੋੜੇ ਨੂੰ ਅਸ਼ੀਰਵਾਦ ਦਿੱਤਾ।

 

 

 

 

 

 

 ਜਥੇਦਾਰ  ਵੱਲੋਂ  ਚੰਨੀ ਦੇ ਪੁੱਤਰ  ਦੇ ਅਨੰਦ ਕਾਰਜ ਦੀ ਅਰਦਾਸ ਕਰਨ ’ਤੇ ਵਿਵਾਦ 

 

 ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਦੇ ਅਨੰਦ ਕਾਰਜ ਦੀ ਅਰਦਾਸ ਕਰਨ ’ਤੇ ਵਿਵਾਦ ਛਿੜ ਗਿਆ ਹੈ। ਪੰਥਕ ਸ਼ਖ਼ਸੀਅਤਾਂ ਨੇ ਜਥੇਦਾਰ ਵੱਲੋਂ ਪਤਿਤ ਸਿੱਖ ਦੀ ਅਰਦਾਸ ਕਰਨ ਦੇ ਮਾਮਲੇ ’ਤੇ ਚਿੰਤਾ ਜ਼ਾਹਿਰ ਕੀਤੀ ਹੈ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਖ਼ਾਸ ਤੌਰ ’ਤੇ ਪਤਿਤ ਸਿੱਖ ਤੋਂ ਇਲਾਵਾ ਹਰੇਕ ਦੀ ਅਰਦਾਸ ਕੀਤੇ ਜਾਣ ਦਾ ਬੋਰਡ ਵੀ ਲਾਇਆ ਗਿਆ ਹੈ। ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਅੰਤਿ੍ਰੰਗ ਮੈਂਬਰ ਕਰਨੈਲ ਸਿੰਘ ਪੰਜੋਲੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਤ੍ਰਿਗ ਮੈਂਬਰ ਤੇ ਅਕਾਲ ਪੁਰਖ ਕੀ ਫੌਜ ਦੇ ਮੁਖੀ ਜਸਵਿੰਦਰ ਸਿੰਘ ਐਡਵੋਕੇਟ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਦੇ ਅਨੰਦ ਕਾਰਜ ਦੀ ਅਰਦਾਸ ਕਰਨ ’ਤੇ ਇਤਰਾਜ਼ ਪ੍ਰਗਟਾਇਆ ਹੈ।

 

‘ਅਕਾਲ ਤਖ਼ਤ ਸਾਹਿਬ ਨਹੀਂ ਪਰ ਬਾਹਰ ਹੋ ਸਕਦੀ ਹੈ ਅਰਦਾਸ’

 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੀ ਦੱਸ ਸਕਦੇ ਹਨ। ਇਸ ਬਾਰੇ ਜਦੋਂ ਜਥੇਦਾਰ ਹਰਪ੍ਰੀਤ ਸਿੰਘ ਨੂੰ ਫੋਨ ਕੀਤਾ ਤਾਂ ਉਨ੍ਹਾਂ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਢੱਡੇ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਤਿਤ ਸਿੱਖ ਦੀ ਅਰਦਾਸ ਨਹੀਂ ਹੁੰਦੀ ਪਰ ਬਾਹਰ ਹੋ ਸਕਦੀ ਹੈ।

 

 

Attachments area