ਮਾਨ ਦਲ ਨੇ ਸੁਖਬੀਰ, ਹਰਸਿਮਰਤ ਤੇ ਸਿੱਧੂ ਖ਼ਿਲਾਫ਼ ਜਥੇਦਾਰ ਨੂੰ ਦਿੱਤਾ ਮੰਗ-ਪੱਤਰ

ਮਾਨ ਦਲ ਨੇ ਸੁਖਬੀਰ, ਹਰਸਿਮਰਤ ਤੇ ਸਿੱਧੂ ਖ਼ਿਲਾਫ਼ ਜਥੇਦਾਰ ਨੂੰ ਦਿੱਤਾ ਮੰਗ-ਪੱਤਰ

ਮਾਮਲਾ ਪੰਥਕ ਰਹੁ-ਰੀਤਾਂ ਦੀ ਉਲੰਘਣਾ ਦਾ   

ਅੰਮ੍ਰਿਤਸਰ ਟਾਇਮਜ਼ 

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਮੰਗ-ਪੱਤਰ ਦੇ ਕੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਤੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਪੰਥਕ ਰਹੁ-ਰੀਤਾਂ ਦੀ ਉਲੰਘਣਾ ਕਰਨ ਕਾਰਨ ਮਰਿਆਦਾ ਮੁਤਾਬਕ ਕਾਰਵਾਈ ਦੀ ਮੰਗ ਕੀਤੀ ਹੈ। ਅਕਾਲੀ ਦਲ ਅੰਮ੍ਰਿਤਸਰ ਦੇ ਵਫਦ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦੀ ਗੈਰ-ਹਾਜ਼ਰੀ ਵਿਚ ਨਿਜੀ ਸਹਾਇਕ ਜਸਪਾਲ ਸਿੰਘ ਅਤੇ ਰਣਜੀਤ ਸਿੰਘ ਕੱਲਾ ਨੂੰ ਮੰਗ ਪੱਤਰ ਸੋਂਪਿਆ।ਇਸ ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਮਪੀ ਹਰਸਿਮਰਤ ਕੌਰ ਅਤੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਿੱਖ ਪਰੰਪਰਾਵਾਂ ਦੀ ਉਲੰਘਣਾ ਕੀਤੀ ਹੈ, ਜਿਸ ਕਾਰਨ ਅਕਾਲ ਤਖਤ ’ਤੇ ਤਲਬ ਕਰ ਕੇ ਧਾਰਮਿਕ ਕਾਰਵਾਈ ਕੀਤੀ ਜਾਵੇ।