ਅਫ਼ਗਾਨਿਸਤਾਨ ਵਿਚ ਜਬਰੀ ਧਰਮ ਬਦਲੀ ਮਾਮਲੇ ’ਤੇ ਭਾਰਤ ਸਰਕਾਰ ਤੁਰੰਤ ਦਖ਼ਲ ਦੇਵੇ : ਬੰਡੂਗਰ

ਅਫ਼ਗਾਨਿਸਤਾਨ ਵਿਚ ਜਬਰੀ ਧਰਮ ਬਦਲੀ ਮਾਮਲੇ ’ਤੇ ਭਾਰਤ ਸਰਕਾਰ ਤੁਰੰਤ ਦਖ਼ਲ ਦੇਵੇ : ਬੰਡੂਗਰ

ਅੰਮ੍ਰਿਤਸਰ ਟਾਈਮਜ਼

 ਫ਼ਤਹਿਗੜ੍ਹ ਸਾਹਿਬ : ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਫ਼ਗਾਨਿਸਤਾਨ ਵਿੱਚ ਵਸਦੀਆਂ ਘੱਟ ਗਿਣਤੀਆਂ ਖਾਸ ਕਰ ਸਿੱਖ ਕੌਮ ਨਾਲ ਸਬੰਧਤ ਸਦੀਆਂ ਤੋਂ ਵੱਸਦੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਆਪਣੇ ਕੂਟਨੀਤਕ ਸਾਧਨਾਂ ਰਾਹੀਂ ਅਫ਼ਗਾਨਿਸਤਾਨ ਸਰਕਾਰ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣ।ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਤਾਲਿਬਾਨੀਆਂ ਦੀ ਸੱਤਾ ਕਾਇਮ ਹੋਣ ਤੋਂ ਬਾਅਦ ਹੁਕਮਰਾਨ ਨੇਤਾਵਾਂ ਨੇ ਸਾਰੇ ਦੇਸ਼ਾਂ ਅਤੇ ਕੌਮਾਂ ਦੀ ਮਾਨਤਾ ਹਾਸਲ ਕਰਨ ਲਈ ਸਾਰੇ ਧਰਮਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਦਾ ਦਾਅਵਾ ਕੀਤਾ ਸੀ ਪਰ ਹੁਣ ਉੱਥੇ ਵਸਦੀਆਂ ਘੱਟ-ਗਿਣਤੀ ਕੌਮਾਂ ਨੂੰ ਵਿਤਕਰੇ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਅਫ਼ਗਾਨਿਸਤਾਨ ਵਿੱਚ ਵਸਦੇ ਸਿੱਖਾਂ ਨੂੰ ਉਥੋਂ ਜਬਰੀ ਤੌਰ ’ਤੇ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਆਪਣੇ ਤਾਨਾਸ਼ਾਹੀ ਰਵੱਈਏ ਕਾਰਨ ਉਨ੍ਹਾਂ ਨੂੰ ਜਬਰੀ ਇਸਲਾਮ ਧਰਮ ਤਬਦੀਲ ਕਰਵਾਇਆ ਜਾ ਰਿਹਾ ਹੈ।