10 ਸਾਲ ਦੀ ਸਜ਼ਾ ਦਾ ਕਾਨੂੰਨ ਜਲਦ ਹੋਵੇਗਾ ਪਾਸ-ਰੰਧਾਵਾ

 10 ਸਾਲ ਦੀ ਸਜ਼ਾ ਦਾ ਕਾਨੂੰਨ ਜਲਦ ਹੋਵੇਗਾ ਪਾਸ-ਰੰਧਾਵਾ

ਮਾਮਲਾ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦਾ          

ਅੰਮ੍ਰਿਤਸਰ ਟਾਈਮਜ਼

ਤਰਨ ਤਾਰਨ-ਪੰਜਾਬ ਦੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ  ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਇਲਾਵਾ ਹਰੇਕ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਦੇ ਖ਼ਿਲਾਫ਼ ਕਾਂਗਰਸ ਸਰਕਾਰ ਸਖ਼ਤ ਕਾਨੂੰਨ ਲਿਆ ਰਹੀ ਹੈ ਅਤੇ ਇਸ ਕਾਨੂੰਨ ਤਹਿਤ ਹੁਣ ਬੇਅਦਬੀ ਕਰਨ ਵਾਲਿਆਂ ਨੂੰ 10 ਸਾਲ ਦੀ ਸਖ਼ਤ ਸਜ਼ਾ ਭੁਗਤਣੀ ਪਵੇਗੀ | ਇਸ ਕਾਨੂੰਨ ਦਾ ਪ੍ਰਸਤਾਵ ਪਾਸ ਹੋਣ ਲਈ ਕੇਂਦਰ ਸਰਕਾਰ ਕੋਲ ਭੇਜਿਆ ਗਿਆ ਹੈ ਅਤੇ ਜਲਦੀ ਹੀ ਇਹ ਕਾਨੂੰਨ ਲਾਗੂ ਹੋਣ ਜਾ ਰਿਹਾ ਹੈ ।