ਆਪ ਨੂੰ ਵੱਡਾ ਸਿਆਸੀ ਝਟਕਾ, ਵਿਧਾਇਕ   ਰੂਬੀ ਨੇ ਦਿੱਤਾ ਪਾਰਟੀ ਤੋਂ ਅਸਤੀਫਾ

ਆਪ ਨੂੰ ਵੱਡਾ ਸਿਆਸੀ ਝਟਕਾ, ਵਿਧਾਇਕ   ਰੂਬੀ ਨੇ ਦਿੱਤਾ ਪਾਰਟੀ ਤੋਂ ਅਸਤੀਫਾ

ਅੰਮ੍ਰਿਤਸਰ ਟਾਈਮਜ਼

ਬਠਿੰਡਾ : ਪੰਜਾਬ 'ਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ। ਮੰਗਲਵਾਰ ਆਪ ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਟਵੀਟ ਰਾਹੀਂ ਇਸ ਅਰਵਿੰਦ ਕੋਜਰੀਵਾਲ ਨੂੰ ਪਾਰਟੀ ਦੀ ਮੁੱਢਲੀ ਮੈਂਬਰੀ ਤੋਂ ਆਪਣਾ ਅਸਤੀਫਾ ਭੇਜਿਆ। ਟਵੀਟ 'ਚ ਉਨ੍ਹਆਂ ਨੇ ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਟੈਗ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ  ਕਾਂਗਰਸ 'ਚ ਸ਼ਾਮਲ ਹੋ ਸਕਦੇ ਹੋਣਗੇ ਆਪ' ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਨਾ ਐਲਾਨੇ ਜਾਣ 'ਤੇ ਰੂਬੀ ਨਾਰਾਜ਼ ਸੀ। ਰੂਬੀ ਨੇ ਮਾਨਸਾ ਅਤੇ ਬਠਿੰਡਾ ਦੇ ਦੌਰੇ ਦੌਰਾਨ ਵੀ ਅਰਵਿੰਦ ਕੇਜਰੀਵਾਲ ਦੇ ਪ੍ਰੋਗਰਾਮ ਵਿਚ ਸ਼ਿਰਕਤ ਨਹੀਂ ਕੀਤੀ।  ਰੂਬੀ ਨੇ ਕਿਹਾ ਕਿ ਪਾਰਟੀ ਸੰਸਦ ਮੈਂਬਰ ਭਗਵੰਤ ਮਾਨ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਅਸਤੀਫ਼ਾ ਦਿੱਤਾ ਹੈ |

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਕੁਝ ਹੋਰ ਵਿਧਾਇਕ ਵੀ ਅਸਤੀਫ਼ੇ ਦੇਣ ਲਈ ਤਿਆਰ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ’ਤੇ ਵੀ ਦੋਸ਼ ਲਾਏ। ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ‘ਆਪ’ ਦੀ ਕੇਂਦਰੀ ਲੀਡਰਸ਼ਿਪ ਨਾ ਤਾਂ ਵਿਧਾਇਕਾਂ ਦੀ ਸੁਣ ਰਹੀ ਹੈ ਅਤੇ ਨਾ ਹੀ ਸੰਸਦ ਮੈਂਬਰਾਂ ਦੀ। ਇਹ ਸਥਿਤੀ ਠੀਕ ਨਹੀਂ ਹੈ।ਆਪ’ ਵਿਧਾਇਕ ਰੂਬੀ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦੀ ਵੀ ਚਰਚਾ ਸੀ। ਕੁਝ ਸਮਾਂ ਪਹਿਲਾਂ ਇਹ ਵੀ ਸਾਹਮਣੇ ਆਇਆ ਸੀ ਕਿ ਰੂਬੀ ਦੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗ ਵੀ ਹੋਈ ਸੀ ਪਰ ਰੂਬੀ ਨੇ ਇਸ ਨੂੰ ਅਫ਼ਵਾਹ ਕਰਾਰ ਦਿੱਤਾ ਸੀ।ਵਿਧਾਇਕ ਹਰਪਾਲ ਚੀਮਾ ਨੇ ਵੀ ਰੁਪਿੰਦਰ ਕੌਰ ਦੇ ਅਸਤੀਫੇ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਉਹ ਸਾਡੀ ਛੋਟੀ ਭੈਣ ਹੈ, ਉਸਨੂੰ 'ਆਪ' 'ਚ ਟਿਕਟ ਮਿਲਣ ਦੇ ਚਾਂਸ ਨਹੀਂ ਲੱਗ ਰਹੇ ਸਨ ਉਸ ਲਈ ਉਸਨੇ ਅਸਤੀਫਾ ਦਿੱਤਾ ਹੈ।