ਬੀਐੱਸਐੱਫ ਦਾ ਦਾਇਰਾ ਵਧਾਉਣ ਸਬੰਧੀ ਮਾਨ ਦੀ ਪਟੀਸ਼ਨ ਹਾਈਕੋਰਟ ਵਲੋਂ ਰਦ
ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ, ਅਸਾਮ ਤੇ ਪੱਛਮੀ ਬੰਗਾਲ ਵਿਚ ਬੀਐੱਸਐੱਫ ਦਾ ਦਾਇਰਾ 50 ਕਿਲੋਮੀਟਰ ਤਕ ਵਧਾਏ ਜਾਣ ਦਾ ਜੋ ਫ਼ੈਸਲਾ ਲਿਆ ਹੈ, ਉਸ ਦੇ ਵਿਰੁੱਧ ਸਿਮਰਨਜੀਤ ਸਿੰਘ ਮਾਨ ਨੇ ਹਾਈ ਕੋਰਟ ਵਿਚ ਪਟੀਸ਼ਨ ਪਾਈ ਸੀ। ਜਸਟਿਸ ਰਵੀਸ਼ੰਕਰ ਝਾਅ ਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਨੇ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਪੰਜਾਬ ਸਰਕਾਰ ਪਟੀਸ਼ਨ ਦਾਇਰ ਕਰ ਚੁੱਕੀ ਹੈ ਤੇ ਇਸ ਮੁੱਦੇ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਅਜਿਹੇ ਵਿਚ ਹਾਈ ਕੋਰਟ ਵਿਚ ਇਸ ਮੁੱਦੇ ਸਬੰਧੀ ਪਟੀਸ਼ਨ ਦਾਇਰ ਕਰਨ ਦੀ ਜ਼ਰੂਰਤ ਨਹੀਂ ਹੈ।
Comments (0)