ਚਟੋਪਾਧਿਆਏ ਬਣੇ ਸਹੋਤਾ ਦੀ ਥਾਂ  ਪੰਜਾਬ ਦੇ ਕਾਰਜਕਾਰੀ ਡੀਜੀਪੀ

ਚਟੋਪਾਧਿਆਏ ਬਣੇ ਸਹੋਤਾ ਦੀ ਥਾਂ  ਪੰਜਾਬ ਦੇ ਕਾਰਜਕਾਰੀ ਡੀਜੀਪੀ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਹੁਣੇ ਜਿਹੇ ਹੋਏ ਫੇਰਬਦਲ ਵਿੱਚ ਪੰਜਾਬ ਸਰਕਾਰ ਨੇ ਆਈਪੀਐਸ ਸਹੋਤਾ ਦੀ ਥਾਂ ਸਿਧਾਰਥ ਚਟੋਪਾਧਿਆਏ ਨੂੰ ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਨਿਯੁਕਤ ਕੀਤਾ ਹੈ। ਸਹੋਤਾ ਮੁੱਖ ਮੰਤਰੀ ਚਰਨਜੀਤ  ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਉਨ੍ਹਾਂ ਨੂੰ ਹਟਾਉਣ ਲਈ ਦਬਾਅ ਪਾਉਣ ਦੇ ਬਾਵਜੂਦ ਉਹ ਇਸ ਅਹੁਦੇ ਉਤੇ ਰਹੇ।ਆਪਣੀ ਨਵੀਂ ਜ਼ਿੰਮੇਵਾਰੀ ਦੇ ਨਾਲ 1986 ਬੈਚ ਦੇ ਆਈਪੀਐਸ ਅਧਿਕਾਰੀ ਚਟੋਪਾਧਿਆਏ ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ ਦਾ ਚਾਰਜ ਸੰਭਾਲਣਗੇ। ਇਸ ਦੇ ਨਾਲ ਹੀ ਸਹੋਤਾ ਡੀਜੀਪੀ, ਪੀਏਪੀ, ਜਲੰਧਰ ਬਣੇ ਰਹਿਣਗੇ।ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਣ ਤੋਂ ਬਾਅਦ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਚਟੋਪਾਧਿਆਏ ਨੂੰ ਡੀਜੀਪੀ ਬਣਾਉਣ ਲਈ ਜ਼ੋਰ ਪਾਇਆ ਜਾ ਰਿਹਾ ਸੀ। ਚਟੋਪਾਧਿਆਏ ਨੇ 2007 ਤੋਂ 2012 ਤੱਕ ਕਾਂਗਰਸ ਸਰਕਾਰ ਦੌਰਾਨ ਬਾਦਲ ਪਰਿਵਾਰ ਦੇ ਵਿੱਤੀ ਸੌਦਿਆਂ ਦੀ ਜਾਂਚ ਕੀਤੀ ਸੀ।