ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਦੇ ਨਾਂ ਨੂੰ ਦਿੱਤੀ ਮਨਜ਼ੂਰੀ

ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਦੇ ਨਾਂ ਨੂੰ ਦਿੱਤੀ ਮਨਜ਼ੂਰੀ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਾਮਜ਼ਦਗੀਆਂ ਦੇ ਆਖਰੀ ਦਿਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚਾ ਦੇ ਨਾਂ ਨੂੰ ਚੋਣ ਕਮਿਸ਼ਨ ਨੇ ਮਨਜ਼ੂਰੀ ਦੇ ਦਿੱਤੀ ਹੈ। ਕਈ ਦਿਨਾਂ ਤੋਂ ਮੋਰਚੇ ਦੇ ਨੇਤਾ ਚੋਣ ਕਮਿਸ਼ਨ ਤੋਂ ਮੰਗ ਕਰ ਰਹੇ ਸਨ ਕਿ ਉਨ੍ਹਾਂ ਦੀ ਅਰਜ਼ੀ 'ਤੇ ਧਿਆਨ ਦਿੱਤਾ ਜਾਵੇ ਪਰ ਨਾਮਜ਼ਦਗੀਆਂ ਦੇ ਆਖਰੀ ਦਿਨ ਤੱਕ ਇਹ ਖ਼ਦਸ਼ਾ ਬਣਿਆ ਰਿਹਾ ਕਿ ਮੋਰਚਾ ਦੇ ਨਾਂ ਨੂੰ ਮਾਨਤਾ ਮਿਲੇਗੀ ਜਾਂ ਨਹੀਂ ਪਰ ਬੀਤੇ ਮੰਗਲਵਾਰ ਦੇਰ ਰਾਤ ਚੋਣ ਕਮਿਸ਼ਨ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ।ਪਰ ਕਮਿਸ਼ਨ ਵੱਲੋਂ ਸੰਯੁਕਤ ਸਮਾਜ ਮੋਰਚਾ ਨੂੰ ਕੋਈ ਚੋਣ ਨਿਸ਼ਾਨ ਜਾਰੀ ਨਹੀਂ ਕੀਤਾ ਹੈ।ਇਹ ਜਾਣਕਾਰੀ ਸੰਯੁਕਤ ਸਮਾਜ ਮੋਰਚਾ ਦੇ ਬੁਲਾਰੇ ਅਤੇ ਮੁਹਾਲੀ ਤੋਂ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਦਿੱਤੀ।