ਜਬਰ-ਜਨਾਹ ਮਾਮਲੇ ’ਚ ਵਿਧਾਇਕ ਬੈਂਸ ਦੀ ਗ੍ਰਿਫ਼ਤਾਰੀ ’ਤੇ ਲਗੀ ਰੋਕ

ਜਬਰ-ਜਨਾਹ ਮਾਮਲੇ ’ਚ ਵਿਧਾਇਕ ਬੈਂਸ ਦੀ ਗ੍ਰਿਫ਼ਤਾਰੀ ’ਤੇ ਲਗੀ ਰੋਕ

ਅੰਮ੍ਰਿਤਸਰ ਟਾਈਮਜ਼

ਲੁਧਿਆਣਾਜਬਰ-ਜਨਾਹ ਦੇ ਮਾਮਲੇ ਵਿੱਚ  ਸੁਪਰੀਮ ਕੋਰਟ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ ਦਿੱਤੀ ਹੈ। ਇਸ ਮਾਮਲੇ ਵਿੱਚ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਤਿੰਨ ਫਰਵਰੀ ਤੱਕ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਹੁਣ ਇਸ ਮਾਮਲੇ ’ਚ ਅਗਲੀ ਸੁਣਵਾਈ ਵੀ ਤਿੰਨ ਫਰਵਰੀ ਨੂੰ ਹੋਵੇਗੀ। ਵਿਧਾਇਕ ਬੈਂਸ ’ਤੇ ਦੋਸ਼ ਸਨ ਕਿ ਉਨ੍ਹਾਂ ਨੇ 44 ਸਾਲਾ ਔਰਤ ਨਾਲ ਜਬਰ-ਜਨਾਹ ਕੀਤਾ ਹੈ। ਅਦਾਲਤ ਦੇ ਹੁਕਮਾਂ ’ਤੇ ਜੁਲਾਈ 2021 ਵਿਚ ਕੇਸ ਦਰਜ ਕੀਤਾ ਗਿਆ ਸੀ। ਜਬਰ-ਜਨਾਹ ਕੇਸ ਵਿਚ ਵਿਧਾਇਕ ਬੈਂਸ ਦੇ ਵਕੀਲ ਨੇ ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੀ ਪਟੀਸ਼ਨ ਪਾਈ ਸੀ, ਜਿਸ ਨੂੰ ਅਦਾਲਤ ਨੇ 24 ਦਸੰਬਰ ਨੂੰ ਖਾਰਜ ਕਰ ਦਿੱਤਾ ਸੀ, ਹੁਣ ਸੁਪਰੀਮ ਕੋਰਟ ਤੋਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ 3 ਫਰਵਰੀ ਤੱਕ ਰੋਕ ਲਗਾ ਦਿੱਤੀ ਹੈ।ਬੈਂਸ ਦਾ ਕਹਿਣਾ ਹੈ ਕਿ ਇਹ ਕੇਸ ਝੂਠਾ ਹੈ।ਅਕਾਲੀ।ਦਲ ਦੀ ਸਾਜਿਸ਼ ਹੈ।