ਬੇਅਦਬੀ ਮਾਮਲੇ ’ਚ ਚਾਰ ਡੇਰਾ ਪ੍ਰੇਮੀਆਂ ਦੀ ਜ਼ਮਾਨਤ, ਅਗਲੀ ਸੁਣਵਾਈ 3 ਅਗਸਤ ਨੂੰ

ਬੇਅਦਬੀ ਮਾਮਲੇ ’ਚ ਚਾਰ ਡੇਰਾ ਪ੍ਰੇਮੀਆਂ ਦੀ ਜ਼ਮਾਨਤ, ਅਗਲੀ ਸੁਣਵਾਈ 3 ਅਗਸਤ ਨੂੰ

ਅੰਮ੍ਰਿਤਸਰ ਟਾਈਮਜ਼ ਬਿਉਰੋ

ਫਰੀਦਕੋਟ : ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰ ਕੇ ਇਸ ਦੇ ਪੱਤਰੇ ਗਲੀਆਂ ਵਿਚ ਖਿਲਾਰਨ ਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿਚ ਗਿ੍ਫਤਾਰ ਕੀਤੇ ਡੇਰਾ ਪੇ੍ਮੀ ਸੁਖਵਿੰਦਰ ਸਿੰਘ, ਸ਼ਕਤੀ ਸਿੰਘ, ਬਲਜੀਤ ਸਿੰਘ, ਪ੍ਰਦੀਪ ਸਿੰਘ, ਸੁਖਜਿੰਦਰ ਸਿੰਘ ਤੇ ਰਣਜੀਤ ਸਿੰਘ ਦੇ ਖਿਲਾਫ ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਤਰਜਨੀ ਦੀ ਅਦਾਲਤ ਵਿਚ ਸੁਣਵਾਈ ਹੋਣੀ ਸੀ ਪਰ ਕੋਰੋਨਾ ਕਾਰਨ ਅਦਾਲਤਾਂ ਦਾ ਕੰਮ ਬੰਦ ਕੀਤਾ ਹੋਣ ਕਰ ਕੇ ਡੇਰਾ ਪੇ੍ਮੀਆਂ ਨੂੰ ਵੀਡੀਓ ਕਾਨਫਰੰਸ ਰਾਹੀਂ ਜੁਡੀਸ਼ੀਅਲ ਮੈਜਿਸਟ੍ਰੇਟ ਅੱਗੇ ਪੇਸ਼ ਕੀਤਾ।ਅਦਾਲਤ ਨੇ ਕੇਸ ਦੀ ਸੁਣਵਾਈ 3 ਅਗਸਤ ਨੂੰ ਤੈਅ ਕਰ ਦਿੱਤੀ ਹੈੈ। ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਐੱਸਆਈਟੀ ਭੰਗ ਕਰਨ ਤੋਂ ਬਾਅਦ ਸੂਬਾ ਸਰਕਾਰ ਨੇ ਆਈਜੀ ਐੱਸਪੀਐੱਸ ਪਰਮਾਰ ਅਤੇ ਏਆਈਜੀ ਰਜਿੰਦਰ ਸਿੰਘ ਸੋਹਲ ਨੂੰ ਟੀਮ ਦਾ ਮੁਖੀ ਨਿਯੁਕਤ ਕੀਤਾ ਸੀ। ਐੱਸਆਈਟੀ ਟੀਮ ਨੇ ਫੋਰੈਂਸਿਕ ਲੈਬ ਵਿਚ ਭੇਜੇ ਗਏ ਪੋਸਟਰਾਂ ਅਤੇ ਨਮੂਨਿਆਂ ਦੇ ਨਤੀਜੇ ਆਉਣੇ ਹਾਲੇ ਬਾਕੀ ਹਨ। ਜਾਂਚ ਟੀਮ ਬੇਅਦਬੀ ਕਾਂਡ ਦੇ 2 ਮਾਮਲਿਆਂ ਵਿਚ ਚਾਲਾਨ ਅਦਾਲਤ ਵਿਚ ਪੇਸ਼ ਕਰ ਚੁੱਕੀ ਹੈ।

ਜ਼ਮਾਨਤ ਅਰਜ਼ੀ ਪ੍ਰਵਾਨ

6 ਡੇਰਾ ਪੇ੍ਮੀਆਂ ਵਿੱਚੋ ਸ਼ਕਤੀ ਸਿੰਘ, ਰਣਜੀਤ ਸਿੰਘ, ਬਲਜੀਤ ਸਿਘ ਤੇ ਸੁਖਜਿੰਦਰ ਸਿੰਘ ਨੇ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਿਚ ਜ਼ਮਾਨਤ ਦੀ ਅਰਜ਼ੀ ਲਾਈ ਸੀ। ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਤਰਜਨੀ ਦੀ ਅਦਾਲਤ ਨੇ ਇਸ ਅਰਜ਼ੀ 'ਤੇ ਗ਼ੌਰ ਕਰਦਿਆਂ ਮੰਗ ਪ੍ਰਵਾਨ ਕਰ ਲਈ ਹੈ।