ਕਰਤਾਰਪੁਰ ਲਾਂਘਾ ਮੁੜ ਖੋਲ੍ਹੋ

ਕਰਤਾਰਪੁਰ ਲਾਂਘਾ ਮੁੜ ਖੋਲ੍ਹੋ

ਕੈਪਟਨ ਵਲੋਂ ਪ੍ਰਧਾਨ ਮੰਤਰੀ  ਮੋਦੀ ਨੂੰ ਕੀਤੀ ਅਪੀਲ 

ਅੰਮ੍ਰਿਤਸਰ ਟਾਈਮਜ਼ ਬਿਉਰੋ

ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ 'ਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ । ਉਨ੍ਹਾਂ ਕਿਹਾ ਕਿ ਬਦਲੇ ਹੋਏ ਹਾਲਾਤ 'ਚ ਸੁਭਾਵਿਕ ਹੈ ਕਿ ਸੰਗਤ ਨੇ ਕਰਤਾਰਪੁਰ ਸਾਹਿਬ 'ਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਮੁੜ ਜ਼ਾਹਿਰ ਕੀਤੀ ਹੈ ।