ਜਥੇਦਾਰ ਵੇਦਾਂਤੀ ਸਮੇਤ ਸਿੱਖ ਅਜਾਇਬ ਘਰ ’ਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗੀਆਂ
ਅੰਮ੍ਰਿਤਸਰ ਟਾਈਮਜ਼ ਬਿਉਰੋ
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲੇ ਅਤੇ ਪ੍ਰਸਿੱਧ ਸਿੱਖ ਵਿਦਵਾਨ ਸ਼ਮਸ਼ੇਰ ਸਿੰਘ ਅਸ਼ੋਕ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਨਿਭਾਈ।
Comments (0)