ਧਾਰਮਿਕ ਪ੍ਰੀਖਿਆ ਵਿੱਚ ਦਸ਼ਮੇਸ਼ ਖਾਲਸਾ ਕਾਲਜ ਜੀਰਕਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਧਾਰਮਿਕ ਪ੍ਰੀਖਿਆ ਵਿੱਚ ਦਸ਼ਮੇਸ਼ ਖਾਲਸਾ ਕਾਲਜ ਜੀਰਕਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅੰਮ੍ਰਿਤਸਰ ਟਾਈਮਜ਼ ਬਿਉਰੋ

ਚੰਡੀਗੜ੍ਹ: (ਡਾ.ਬੇਅੰਤ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਦਸਮੇਸ਼ ਖਾਲਸਾ ਕਾਲਜ, ਜ਼ੀਰਕਪੁਰ ਦੇ ਵਿਦਿਆਰਥੀਆਂ ਨੇ ਧਰਮ ਪ੍ਰਚਾਰ ਕਮੇਟੀ ਵਲੋਂ ਰਾਸ਼ਟਰੀ ਪੱਧਰ ਤੇ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਮਹੱਤਵਪੂਰਨ ਪ੍ਰਾਪਤੀਆਂ ਕੀਤੀਆਂ ਹਨ ਸੈਸ਼ਨ 2020-21 ਦੀ ਧਾਰਮਿਕ ਪ੍ਰੀਖਿਆ ਵਿਚ ਕਾਲਜ ਦੇ 7 ਵਿਦਿਆਰਥੀਆਂ ਗੁਰਪ੍ਰੀਤ ਕੌਰ, ਕਰਮਨਦੀਪ ਕੌਰ, ਹਰਮਨਦੀਪ ਕੌਰ, ਮਨਦੀਪ ਕੌਰ, ਜਸਪ੍ਰੀਤ ਕੌਰ, ਚਮਨਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਨੇ 70% ਤੋਂ ਵੱਧ ਅੰਕ ਹਾਸਿਲ ਕਰਕੇ ਵਜੀਫੇ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ ਇਸ ਤੋਂ ਇਲਾਵਾ 17 ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਕਰਦਿਆਂ ਪ੍ਰੀਖਿਆ ਪਾਸ ਕੀਤੀ ਹੈਇਸ ਮੌਕੇਤੇ ਕਾਲਜ ਪ੍ਰਿੰਸੀਪਲ ਡਾ. ਕਰਮਬੀਰ ਸਿੰਘ ਨੇ ਕਾਲਜ ਦੇ ਧਾਰਮਿਕ ਅਧਿਆਪਕ ਡਾ. ਬੇਅੰਤ ਸਿੰਘ, ਗੁਰਮਤਿ ਸੁਸਾਇਟੀ ਦੇ ਕਨਵੀਨਰ ਡਾ. ਜਸਵਿੰਦਰ ਕੌਰ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਬੱਚਿਆਂ ਦੇ ਚੰਗੇ ਭਵਿਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਪ੍ਰਿੰਸੀਪਲ ਡਾ. ਕਰਮਬੀਰ ਸਿੰਘ ਨੇ ਸੰਸਥਾ ਦੀਆਂ ਧਰਮ ਦੇ ਖੇਤਰ ਵਿਚ ਅਹਿਮ ਪ੍ਰਾਪਤੀਆਂ ਬਾਰੇ ਬੋਲਦਿਆਂ ਕਿਹਾ ਕਿ ਕਾਲਜ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਨਾਲ -ਨਾਲ ਉਹਨਾਂ ਨੂੰ ਧਾਰਮਿਕ ਤੇ ਨੈਤਿਕ ਗੁਣਾਂ ਦੇ ਧਾਰਨੀ ਬਣਾਉਣ ਲਈ ਹਮੇਸ਼ਾ ਹੀ ਯਤਨਸ਼ੀਲ ਹੈ