ਕਰੋਨਾ ਕਾਰਣ ਪੰਜਾਬ ਵਿਚ ਸਖਤੀ

ਕਰੋਨਾ ਕਾਰਣ ਪੰਜਾਬ ਵਿਚ ਸਖਤੀ

  ਪੰਜਾਬ ਵਿਚ ਦਾਖ਼ਲ ਹੋਣ ਵਾਲੇ  ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਲਾਜ਼ਮੀ ਕਰਾਰ 

ਅੰਮ੍ਰਿਤਸਰ ਟਾਈਮਜ਼ ਬਿਉਰੋ

ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਨੂੰ ਵਖਦਿਆਂ ਸੂਬਾ ਸਰਕਾਰ ਨੇ  ਪੰਜਾਬ ਵਿਚ ਸਖ਼ਤੀ ਕਰ ਦਿੱਤੀ ਹੈ। ਪੰਜਾਬ ਵਿਚ ਦਾਖ਼ਲ ਹੋਣ ਵਾਲੇ ਹਰ ਵਿਅਕਤੀ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਲਾਜ਼ਮੀ ਕਰ ਦਿੱਤੀਆਂ ਹਨ, ਜੇਕਰ ਉਸ ਦੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਹੀਂ ਲੱਗੀਆਂ ਹਨ ਤਾਂ ਉਸ ਕੋਲ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ। ਜੇਕਰ ਉਸ ਕੋਲੋਂ ਦੋਵਾਂ ਸ਼ਰਤਾਂ ਵਿਚੋਂ ਇਕ ਵੀ ਨਹੀਂ ਹੈ ਤਾਂ ਉਸ ਨੂੰ ਪੰਜਾਬ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਮੁਤਾਬਕ ਖ਼ਾਸ ਕਰਕੇ ਹਿਮਾਚਲ ਪ੍ਰਦੇਸ਼ ਤੇ ਜੰਮੂ ਤੋਂ ਆਉਣ ਵਾਲੇ ਲੋਕਾਂ ’ਤੇ ਨਿਗਰਾਨੀ ਦੀ ਜ਼ਰੂਰਤ ਹੈ ਕਿਉਂਕਿ ਪਹਾੜੀ ਸੂਬਿਆਂ ਵਿਚ ਪਿਛਲੇ ਦਿਨਾਂ ਤੋਂ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ’ਚ ਇੱਕਦਮ ਵਾਧਾ ਹੋਇਆ ਹੈ। ਪੰਜਾਬ ਸਰਕਾਰ ਮੁਤਾਬਕ ਮੁਕੰਮਲ ਟੀਕਾਕਰਨ ਅਤੇ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਦਾ ਨਿਯਮ ਉਨ੍ਹਾਂ ਸਾਰਿਆਂ ’ਤੇ ਲਾਗੂ ਹੋਵੇਗਾ, ਜੋ ਪੰਜਾਬ ਵਿਚ ਸੜਕੀ, ਰੇਲ ਜਾਂ ਹਵਾਈ ਮਾਰਗ ਰਾਹੀਂ ਦਾਖ਼ਲ ਹੋਣਗੇ।