ਬੀਐੱਸਐੱਫ ਮਾਮਲੇ ਉਤੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ

ਬੀਐੱਸਐੱਫ ਮਾਮਲੇ ਉਤੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ

*ਕੈਪਟਨ ਵਲੋਂ ਮੋਦੀ ਸਰਕਾਰ ਦੀ ਹਮਾਇਤ, ਕਿਹਾ ਕਿ ਪੰਜਾਬ ਪੁਲੀਸ ਵਾਂਗ ਬੀਐੱਸਐੱਫ ਵੀ ਸਾਡੀ ਆਪਣੀ ਹੈ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਲੋਂ ਸਰਬਸੰਮਤੀ ਨਾਲ ਬੀਐੱਸਐੱਫ ਬਾਰੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਬਾਰੇ ਸਦਨ ਵਿੱਚ ਮਤਾ ਪੇਸ਼ ਕੀਤਾ। ਕੇਂਦਰ ਨੇ ਬੀਐੱਸਐੱਫ ਦਾ ਘੇਰਾ ਸਰਹੱਦ ਤੋਂ 15 ਕਿਲੋਮੀਟਰ ਤੋਂ 50 ਕਿਲੋਮੀਟਰ ਕਰਨ ਖ਼ਿਲਾਫ਼ ਇਹ ਮਤਾ ਪੇਸ਼ ਕੀਤਾ ਗਿਆ ਸੀ।ਦੂਸਰੇ ਪਾਸੇ ਕੈਪਟਨ ਨੇ ਮੋਦੀ ਸਰਕਾਰ ਦੀ ਹਮਾਇਤ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵੱਲੋਂ ਬੀਐੱਸਐੱਫ ਬਾਰੇ ਪਾਸ ਕੀਤੇ ਮਤੇ ਦੇ ਮੱਦੇਨਜ਼ਰ ਟਵੀਟ ਕੀਤਾ ਕਿ ਇਹ ਕੌਮੀ ਸੁਰੱਖਿਆ ਦਾ ਮਾਮਲਾ ਹੈ ਤੇ ਇਸ ’ਤੇ ਸਿਆਸਤ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣਾ ਦੇਸ਼ ਦੇ ਸੰਘੀ ਢਾਂਚੇ ਦੀ ਉਲੰਘਣਾ ਨਹੀਂ ਹੈ ਅਤੇ ਪੰਜਾਬ ਪੁਲੀਸ ਵਾਂਗ ਹੀ ਬੀਐੱਸਐੱਫ ਵੀ ਸਾਡੀ ਆਪਣੀ ਫੋਰਸ ਹੈ