ਚੰਨੀ ਹੋ ਸਕਦੇ ਹਨ ਪੰਜਾਬ 'ਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ
ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ : ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਠ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਭਦੌੜ ਵਿਧਾਨ ਸਭਾ ਹਲਕੇ ਤੋਂ ਚਰਨਜੀਤ ਸਿੰਘ ਚੰਨੀ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਚੰਨੀ ਨੂੰ ਪਹਿਲਾਂ ਚਮਕੌਰ ਸਾਹਿਬ ਸੀਟ ਤੋਂ ਵੀ ਪਾਰਟੀ ਨੇ ਉਮੀਦਵਾਰ ਬਣਾਇਆ ਸੀ। ਕਿਆਸ ਲਗਾਏ ਜਾ ਰਹੇ ਹਨ ਕਿ ਚੰਨੀ ਪੰਜਾਬ ਵਿੱਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਹੋ ਸਕਦਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਚੰਨੀ ਚਮਕੌਰ ਸਾਹਿਬ ਸੀਟ ਤੋਂ ਚੋਣ ਹਾਰ ਰਹੇ ਹਨ, ਇਸੇ ਲਈ ਕਾਂਗਰਸ ਨੇ ਭਦੌੜ ਨੂੰ ਚੁਣਿਆ ਹੈ।
Comments (0)