ਕਾਰੋਬਾਰੀ ਧਾਲੀਵਾਲ ਨੂੰ  ਦਿੱਲੀ ਹਵਾਈ ਅੱਡੇ ਤੋਂ ਵਾਪਸ ਅਮਰੀਕਾ ਭੇਜਣ ਦਾ ਮਾਮਲਾ 

ਕਾਰੋਬਾਰੀ ਧਾਲੀਵਾਲ ਨੂੰ  ਦਿੱਲੀ ਹਵਾਈ ਅੱਡੇ ਤੋਂ ਵਾਪਸ ਅਮਰੀਕਾ ਭੇਜਣ ਦਾ ਮਾਮਲਾ 

ਜਥੇਦਾਰ ਹਰਪ੍ਰੀਤ ਸਿੰਘ ਤੇ ਵਡੇ ਬਾਦਲ ਮੋੋਦੀ ਸਰਕਾਰ ਤੋਂ ਔਖੇ  ...

ਅੰਮ੍ਰਿਤਸਰ ਟਾਈਮਜ਼

ਤਲਵੰਡੀ ਸਾਬੋ - ਧਾਲੀਵਾਲ ਨੂੰ 23 ਅਤੇ 24 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਆਈਜੀਆਈ ਹਵਾਈ ਅੱਡੇ ’ਤੇ ਅਧਿਕਾਰੀਆਂ ਨੇ ਇਹ ਕਹਿ ਕੇ ਮੋੜ ਦਿੱਤਾ ਸੀ ਕਿ ਅਜਿਹਾ ਉਨ੍ਹਾਂ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਲਗਾਉਣ ਦੀ ਸਜ਼ਾ ਵਜੋਂ ਕੀਤਾ ਜਾ ਰਿਹਾ ਹੈ। ਇਸ ਕਾਰਵਾਈ ਨੂੰ ਗੁਰੂ ਸਾਹਿਬਾਨ ਵੱਲੋਂ ਸ਼ੁਰੂ ਕੀਤੀ ਪਵਿੱਤਰ ਲੰਗਰ ਪ੍ਰਥਾ ਦਾ ਅਪਮਾਨ ਕਰਾਰ ਦਿੰਦਿਆਂ ਜਥੇਦਾਰ ਅਕਾਲ ਤਖਤ ਸਾਹਿਬ ਨੇ ਪ੍ਰਧਾਨ ਮੰਤਰੀ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਇਸ ਕਾਰਵਾਈ ਨਾਲ ਦੇਸ਼ ਦੀ ਹੋਈ ਬਦਨਾਮੀ ਲਈ ਜ਼ਿੰਮੇਵਾਰ ਅਫਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਕਰਨ।

ਦਰਸ਼ਨ ਧਾਲੀਵਾਲ ਤੇ ਉਨ੍ਹਾਂ ਦੀ ਪਤਨੀ ਆਪਣੇ ਪਰਿਵਾਰ ਵਿਚ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਆ ਰਹੇ ਸਨ ਪਰ ਉਨ੍ਹਾਂ ਨੁੰ ਦੱਸਿਆ ਗਿਆ ਕਿ ਉਹ ਕਿਸਾਨਾਂ ਦੀ ਹਮਾਇਤ ਕਰਨ ਜਾਂ ਦੇਸ਼ ਵਿਚ ਦਾਖਲ ਹੋਣ ਵਿਚੋਂ ਇਕ ਨੂੰ ਚੁਣ ਲੈਣ। ਉਨ੍ਹਾਂ ਕਿਹਾ ਗਿਆ ਕਿ ਜੇਕਰ ਉਹ ਆਪਣੇ ਘਰ ਆਉਣਾ ਚਾਹੁੰਦੇ ਹਨ ਤਾਂ ਫਿਰ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਲਗਾਉਣਾ ਬੰਦ ਕਰ ਦੇਣ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ  ਨੇ ਕਿਹਾ ਕਿ ਸਿਰਫ ਇਸ ਗੱਲ ਕਰਕੇ ਇਕ ਕਾਰੋਬਾਰੀ ਨੂੰ ਹਵਾਈ ਅੱਡੇ ਤੋਂ ਵਾਪਸ ਮੋੜ ਦੇਣਾ ਕਿ ਉਸ ਨੇ ਕਿਸਾਨ ਸੰਘਰਸ਼ ਦੀ ਆਰਥਿਕ ਮੱਦਦ ਕੀਤੀ ਸੀ, ਬਹੁਤ ਮੰਦਭਾਗਾ ਹੈ।ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੀ ਕਿਸੇ ਕਿਸਮ ਦੀ ਮਦਦ ਕਰਨੀ ਕੋਈ ਕਾਨੂੰਨੀ ਜੁਰਮ ਨਹੀਂ ਹੈ, ਇਸ ਲਈ ਧਾਲੀਵਾਲ ਨੂੰ ਵਾਪਸ ਮੋੜਨਾ ਸਰਾਸਰ ਧੱਕਾ ਹੈ। ਉਧਰ ਲੁਧਿਆਣਾ ਦੇ ਰਹਿਣ ਵਾਲੇ ਅਨਿਲ ਨਾਂ ਦੇ ਇਕ ਵਿਅਕਤੀ ਵੱਲ਼ੋਂ ਸਿੱਖ ਧਰਮ ਦੇ ਬਾਨੀ ਸਾਹਿਬ  ਗੁਰੂ ਨਾਨਕ ਦੇਵ ਜੀ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਸਲੇ ਦੀ ਵੀ ਸਿੰਘ ਸਾਹਿਬ ਨੇ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਲੁਧਿਆਣਾ ਪੁਲਸ ਨੇ ਅਨਿਲ ਨਾਮੀ ਵਿਅਕਤੀ ਖ਼ਿਲਾਫ ਮਾਮਲਾ ਤਾਂ ਦਰਜ ਕਰ ਲਿਆ ਹੈ ਪਰ ਅਜੇ ਤੱਕ ਉਸ ਨੂੰ ਗ੍ਰਿਫ਼ਤਾਰ ਨਾ ਕਰਨਾ ਸਵਾਲ ਖੜ੍ਹੇ ਕਰਦਾ ਹੈ।                                                                 ਸਾਬਕਾ ਮੁੱਖ ਮੰਤਰੀ ਨੇ ਕਿਹਾ- ਸਦਭਾਵਨਾ ਵਜੋਂ ਉਨ੍ਹਾਂ ਨੂੰ ਸੱਦਾ ਦੇਣ ਮੋਦੀ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇੰਦਰਾ ਗਾਂਧੀ ਨੈਸ਼ਨਲ ਏਅਰਪੋਰਟ ਅਥਾਰਟੀ ਵੱਲੋਂ ਦਰਸ਼ਨ ਸਿੰਘ ਧਾਲੀਵਾਲ ਨੂੰ ਵਾਪਸ ਅਮਰੀਕਾ ਭੇਜਣ ਦੀਆਂ ਰਿਪੋਰਟਾਂ ’ਤੇ ਪ੍ਰਤੀਕਰਮ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਨਿੱਜੀ ਤੇ ਪ੍ਰਭਾਵਸ਼ਾਲੀ ਤੌਰ ’ਤੇ ਦਖਲ ਦੇ ਕੇ ਹੋਏ ਅਨਿਆਂ ਨੂੰ ਖ਼ਤਮ ਕਰਵਾਉਣ ਦੀ ਅਪੀਲ ਕੀਤੀ ਹੈ।ਬਾਦਲ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਦਰਸ਼ਨ ਸਿੰਘ ਧਾਲੀਵਾਲ ਨੂੰ ਸਦਭਾਵਨਾ ਦੇ ਕਦਮ ਵਜੋਂ ਨਿੱਜੀ ਤੌਰ ’ਤੇ ਸੱਦਾ ਦੇਣ ਤਾਂ ਜੋ ਐੱਨ ਆਰ ਆਈਜ਼ ਨੂੰ ਵੱਡਾ ਹਾਂ-ਪੱਖੀ ਸੰਕੇਤ ਮਿਲੇ।