ਮਾਮਲਾ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਤੇ ਲਾਪਤਾ ਹੋਏ ਪਾਵਨ ਸਰੂਪਾਂ ਦਾ   

ਮਾਮਲਾ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਤੇ ਲਾਪਤਾ ਹੋਏ ਪਾਵਨ ਸਰੂਪਾਂ ਦਾ   

* ਅਕਾਲੀ ਦਲ (ਸੰਯੁਕਤ)  ਦੇ ਮੈਂਬਰਾਂ ਦੇ ਵਫ਼ਦ ਵਲੋਂ ਪੰਜਾਬ ਸਰਕਾਰ ਨੂੰ ਸੌਂਪਿਆ ਮੰਗ-ਪੱਤਰ

ਅੰਮ੍ਰਿਤਸਰ ਟਾਈਮਜ਼

ਐੱਸ. ਏ. ਐੱਸ. ਨਗਰ-ਸ਼੍ਰੋਮਣੀ ਕਮੇਟੀ ਚੋਣਾਂ ਦਾ ਅਮਲ ਸੁਚਾਰੂ ਢੰਗ ਨਾਲ ਨਿਰਧਾਰਤ ਸਮੇਂ 'ਤੇ ਨੇਪਰੇ ਚਾੜ੍ਹਨ ਤੇ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਬਾਰੇ ਮਾਮਲਾ ਦਰਜ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ  ਸ਼੍ਰੋਮਣੀ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਦੇ ਵਫ਼ਦ ਵਲੋਂ ਪੰਜਾਬ ਸਰਕਾਰ ਦੇ ਵਿਸ਼ੇਸ਼ ਸਕੱਤਰ ਵਰੁਣ ਰੂਜ਼ਮ ਨੂੰ ਮੰਗ ਪੱਤਰ ਸੌਂਪਿਆ ਗਿਆ । ਇਸ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਐਗਜ਼ੇਕਟਿਵ ਮੈਂਬਰ ਮਿੱਠੂ ਸਿੰਘ  ਤੇ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਵਫ਼ਦ 'ਚ ਜਥੇ. ਹਰਦੇਵ ਸਿੰਘ ਰੋਗਲਾ, ਜਥੇਦਾਰ ਰਘਬੀਰ ਸਿੰਘ, ਜਥੇਦਾਰ ਕੁਲਵੰਤ ਸਿੰਘ ਤੇ ਜਥੇਦਾਰ ਕੌਰ ਸਿੰਘ ਖਾਰਾ ਆਦਿ ਸ਼ਾਮਿਲ ਸਨ । ਉਪਰੰਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਕੱਤਰ ਜਨਰਲ ਜਥੇਦਾਰ ਰਣਜੀਤ ਸਿੰਘ ਤਲਵੰਡੀ ਦੀ ਅਗਵਾਈ 'ਚ ਵਫ਼ਦ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਦੋਂ ਤੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਹਨ ਤਾਂ ਉਮੀਦ ਬੱਝੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਚੋਣਾਂ ਜਲਦ ਕਰਵਾਉਣਗੇ ਤੇ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਪਾਵਨ ਸਰੂਪਾਂ ਬਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਜ਼ਰੂਰ ਚੁਕਣਗੇ ।