ਸ਼੍ਰੋਮਣੀ ਕਮੇਟੀ ਜਲੰਧਰ ’ਚ ਉਸਾਰੇਗੀ ਸੁਪਰ ਸਪੈਸ਼ਲਿਟੀ ਹਸਪਤਾਲ

ਸ਼੍ਰੋਮਣੀ ਕਮੇਟੀ ਜਲੰਧਰ ’ਚ ਉਸਾਰੇਗੀ ਸੁਪਰ ਸਪੈਸ਼ਲਿਟੀ ਹਸਪਤਾਲ

ਅੰਮ੍ਰਿਤਸਰ ਟਾਇਮਜ਼ 

 ਅੰਮ੍ਰਿਤਸਰ : ਸ਼੍ਰੋਮਣੀ  ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਖੇ ਹਰ ਪੱਧਰ ਦੀਆਂ ਸੇਵਾਵਾਂ ਵਾਲਾ (ਸੁਪਰ ਸਪੈਸ਼ਲਿਟੀ) ਹਸਪਤਾਲ ਖੋਲ੍ਹਣ ਦਾ ਐਲਾਨ ਕੀਤਾ ਹੈ।ਇਸ ਲਈ ਗੁਰੂ ਘਰ ਦੇ ਸ਼ਰਧਾਲੂ ਜੋਗਿੰਦਰ ਸਿੰਘ ਵੱਲੋਂ 26 ਕਨਾਲ ਦਾਨ ਕੀਤੀ ਗਈ ਜ਼ਮੀਨ ਦੀ ਵਰਤੋਂ ਕੀਤੀ ਜਾਵੇਗੀ। ਇਸ ਹਸਪਤਾਲ ਦਾ ਨਿਰਮਾਣ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ।ਬੀਬੀ ਜਗੀਰ ਕੌਰ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਨਜ਼ਦੀਕ ਸਸਤੀਆਂ ਦਵਾਈਆਂ ਵਾਲਾ ਦਵਾਖ਼ਾਨਾ ਵੀ ਲਗਪਗ ਤਿਆਰ ਹੋ ਚੁੱਕਾ ਹੈ, ਜੋ ਚੌਥੇ ਪਾਤਸ਼ਾਹ ਜੀ ਦੇ ਇਸ 487ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਜਲਦ ਹੀ ਸੰਗਤ ਅਰਪਣ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਤਰਨ ਤਾਰਨ ਵਿਖੇ ਬੀਤੇ ਸਮੇਂ ਵਿਚ ਤਿਆਰ ਕੀਤੇ ਗਏ ਵਿਸ਼ਾਲ ਹਸਪਤਾਲ ਨੂੰ ਵੀ ਚਾਲੂ ਕਰਨ ਦਾ ਐਲਾਨ ਕੀਤਾ।