ਪਤਿਤ ਸਿੱਖਾਂ ਦੀ ਅਰਦਾਸ ਦੇ ਮਾਮਲੇ 'ਚ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਜੀ ਦਾ ਬਿਆਨ  

ਪਤਿਤ ਸਿੱਖਾਂ  ਦੀ ਅਰਦਾਸ  ਦੇ ਮਾਮਲੇ 'ਚ  ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਜੀ ਦਾ ਬਿਆਨ  
ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਜੀ

 *ਤਖਤ  ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਕੁਲਵੰਤ ਸਿੰਘ ਨੇ ਕਿਹਾ ਜਥੇਦਾਰ ਪਤਿਤ ਦੀ ਅਰਦਾਸ ਨਹੀ ਕਰ ਸਕਦਾ

ਅੰਮ੍ਰਿਤਸਰ ਟਾਈਮਜ਼

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਦੇ ਅਨੰਦ ਕਾਰਜ ਦੀ ਅਰਦਾਸ ਕਰਨ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਕਿਹਾ ਕਿ ਤਖ਼ਤ ਤੋਂ ਬਾਹਰ ਜਥੇਦਾਰ ਪਤਿਤ ਦੀ ਵੀ ਅਰਦਾਸ ਕਰ ਸਕਦਾ ਹੈ। ਜਾਣਕਾਰੀ ਦਿੰਦੇ ਬਾਵਾ ਗਰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਵਿਚ ਇਕ ਪੱਤਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਭੇਜਿਆ ਗਿਆ ਸੀ, ਜਿਸ 'ਤੇ ਬਾਬਾ ਕੁਲਵੰਤ ਸਿੰਘ ਵੱਲੋਂ ਨਾਂਦੇੜ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਸਮੇਂ ਗੱਲਬਾਤ ਕੀਤੀ ਤਾਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਾਬਾ ਕੁਲਵੰਤ ਸਿੰਘ ਨੂੰ ਸਪੱਸ਼ਟ ਕੀਤਾ ਕਿ ਤਖ਼ਤ ਸਾਹਿਬ ਤੋਂ ਬਾਹਰ ਜਥੇਦਾਰ ਕਿਸੇ ਵੀ ਪਤਿਤ ਦੀ ਅਰਦਾਸ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਬਾਬਾ ਕੁਲਵੰਤ ਸਿੰਘ ਵੱਲੋਂ ਇਸ ਸਬੰਧੀ ਜਲਦ ਹੀ ਲਿਖਤੀ ਫੈਸਲਾ ਭੇਜਣ ਬਾਰੇ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਰੁਝਾਣ ਸ਼ੁਰੂ ਹੋ ਗਿਆ ਤਾਂ ਆਉਣ ਵਾਲੇ ਸਮੇਂ 'ਚ ਪਤਿਤਪੁਣੇ ਨੂੰ ਠੱਲ੍ਹ ਪਾਉਣੀ ਹੋਰ ਵੀ ਮੁਸ਼ਕਿਲ ਹੋ ਜਾਵੇਗੀ। ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਕਿ ਪਤਿਤ ਸਿੱਖ ਦੀ ਅਰਦਾਸ ਤਖਤ ਸਾਹਿਬ ਅਤੇ ਤਖਤ ਸਾਹਿਬ ਦੇ ਨੁਮਾਇੰਦਿਆਂ ਵੱਲੋਂ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜਿਸ ਤਰਾਂ ਪਤਿਤਪੁਣੇ ਨੂੰ ਰੋਕਣ ਲਈ ਪਹਿਲਾਂ ਵੀ ਜਥੇਦਾਰ ਅਰਦਾਸ ਨਹੀਂ ਕਰਦੇ ਇਸ ਫੈਂਸਲੇ ਨੂੰ ਹੀ ਲਾਗੂ ਰੱਖਣਾ ਚਾਹੀਦਾ ਹੈ।