ਖਾੜਕੂਆਂ ਨਾਲ ਗੈਂਗਸਟਰਾਂ ਦੇ ਸਬੰਧਾਂ ਨੂੰ ਲੈ ਕੇ ਐਨਆਈਏ ਵੱਲੋਂ ਪੰਜਾਬ ਵਿਚ ਛਾਪੇ

ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ: ਐਨਆਈਏ ਨੇ ਖਾੜਕੂ ਸਮੂਹਾਂ ਨਾਲ ਸਬੰਧ ਰੱਖਣ ਵਾਲੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਬੀਤੇ ਦਿਨੀਂ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਛਾਪੇ ਖਾਸ ਤੌਰ 'ਤੇ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਵਿੱਚ ਨਹੀਂ, ਸਗੋਂ ਗੈਂਗਸਟਰਾਂ ਵਿਰੁੱਧ ਦਿੱਲੀ ਪੁਲੀਸ ਵੱਲੋਂ ਯੂਏਪੀਏ ਐਕਟ ਤਹਿਤ ਦਰਜ ਕੀਤੀਆਂ ਐੱਫ.ਆਈ.ਆਰ. ਤਹਿਤ ਮਾਰੇ ਗਏ ਹਨ, ਜਿਨ੍ਹਾਂ ਨੂੰ ਐਨਆਈਏ ਨੂੰ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਇਸ ਵਿੱਚ ਸਹਿਯੋਗ ਦੇ ਰਹੀ ਹੈ।
Comments (0)