ਨਾਮਵਰ ਕੀਰਤਨੀਏ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾਵਾਇਰਸ ਨਾਲ ਮੌਤ

ਨਾਮਵਰ ਕੀਰਤਨੀਏ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾਵਾਇਰਸ ਨਾਲ ਮੌਤ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਰਹੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਨਿਰਮਲ ਸਿੰਘ ਖਾਲਸਾ ਬੀਤੀ ਰਾਤ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੂੰ ਪਿਛਲੇ ਕੁੱਝ ਦਿਨਾਂ ਤੋਂ ਖੰਘ ਦੀ ਸ਼ਿਕਾਇਤ ਸੀ ਤੇ ਉਹਨਾਂ ਇਸ ਬਾਰੇ ਸਿਹਤ ਮਹਿਕਮੇ ਨੂੰ ਜਾਣੂ ਕਰਵਾਇਆ ਸੀ। ਅੰਮ੍ਰਿਤਸਰ ਦੇ ਸਿਵਲ ਸਰਜਨ ਨੇ ਦੱਸਿਆ ਕਿ ਬੁੱਧਵਾਰ ਨੂੰ ਉਹਨਾਂ ਦਾ ਕੋਰੋਨਾਵਾਇਰਸ ਪੋਸਿਟਿਵ ਆ ਗਿਆ ਸੀ। 

ਉਹਨਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਰੱਖਿਆ ਗਿਆ ਸੀ। ਪੁਲਸ ਨੇ ਭਾਈ ਨਿਰਮਲ ਸਿੰਘ ਖਾਲਸਾ ਦੇ ਮਹੱਲੇ ਨੂੰ ਸੀਲ ਕਰ ਦਿੱਤਾ ਹੈ ਤੇ ਉਹਨਾਂ ਦੇ ਪਰਿਵਾਰ ਦੇ ਦਰਜਨ ਕਰੀਬ ਜੀਆਂ ਨੂੰ ਆਈਸੋਲੇਸ਼ਨ ਵਿਚ ਰੱਖਿਆ ਗਿਆ ਹੈ।