ਦਰਬਾਰ ਸਾਹਿਬ ਵਿਚ ਹੋਇਆ ਇਕ ਕਰੋੜ ਦਾ ਲੰਗਰ ਘੁਟਾਲਾ

ਦਰਬਾਰ ਸਾਹਿਬ ਵਿਚ ਹੋਇਆ ਇਕ ਕਰੋੜ ਦਾ ਲੰਗਰ ਘੁਟਾਲਾ

ਸ੍ਰੋਮਣੀ ਕਮੇਟੀ ਵਲੋਂ 2 ਮੁਲਾਜ਼ਮ ਸਸਪੈਂਡ

* 'ਘਪਲੇ ਨੂੰ ਲੈ ਕੇ ਸ਼ੋ੍ਮਣੀ ਕਮੇਟੀ ਤੇ ਮੁੱਖ ਮੰਤਰੀ ਆਹਮੋ ਸਾਹਮਣੇ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਅੰਮਿ੍ਤਸਰ-ਦਰਬਾਰ ਸਾਹਿਬ ਦੇ ਲੰਗਰ ਵਿੱਚ ਸੁੱਕੀਆਂ ਰੋਟੀਆਂ ਜੂਠ ਬਰੇਨ ਰੁਲਦਾ ਚੜ੍ਹਾਵਾ ਮਹੀਨਾ ਅਤੇ ਚੌਲਾਂ ਦੇ ਸਮਾਨ ਵਿੱਚ ਹੋਇਆ ਘਪਲਾ 1 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ 1 ਅਪ੍ਰੈਲ, 2019 ਤੋਂ ਦਸੰਬਰ 2022 ਦਰਮਿਆਨ ਹੋਈ ਨਿਲਾਮੀ ਅਤੇ ਵਿਕਰੀ ਵਿੱਚ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਰਕਤ ਵਿੱਚ ਆ ਗਈ ਹੈ ਦੋ ਸੇਵਾਦਾਰਾਂ ਨੂੰ ਮੁਅੱਤਲ ਕਰਕੇ ਪੈਸੇ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।ਜਾਂਚ ਵਿਚ ਪਤਾ ਲੱਗਾ ਹੈ ਕਿ ਨੀਲਾਮੀ ਦੇ ਬਾਅਦ ਜੋ ਪੈਸਾ ਜਮ੍ਹਾ ਹੋਣਾ ਚਾਹੀਦਾ ਸੀ, ਉਹ ਜਮ੍ਹਾ ਹੀ ਨਹੀਂ ਕਰਵਾਇਆ ਗਿਆ। ਮਾਮਲੇ ਨੂੰ ਉਜਾਗਰ ਕਰਨ ਵਾਲੀ ਫਲਾਇੰਗ ਟੀਮਾਂ ਬਾਰੀਕੀ ਨਾਲ ਜਾਂਚ ਵਿਚ ਲੱਗੀਆਂ ਹੋਈਆਂ ਹਨ।

ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਵੱਲੋਂ ਦੋਸ਼ੀ ਠਹਿਰਾਏ ਗਏ ਦੋ ਸਟੋਰਕੀਪਰਾਂ ਤੋਂ ਲੱਖਾਂ ਰੁਪਏ ਵਸੂਲਣ ਦਾ ਹੁਕਮ ਦਿੱਤਾ ਹੈ। ਫਲਾਇੰਗ ਟੀਮ ਵੱਲੋਂ ਕੀਤੀ ਗਈ ਜਾਂਚ ਵਿਚ 18 ਦੇ ਲਗਭਗ ਮੈਨੇਜਰ, ਸਟੋਰਕੀਪਰ, ਸੁਪਰਵਾਈਜ਼ਰ, ਇੰਸਪੈਕਟਰ ਆਦਿ ਇਸ ਲਈ ਜ਼ਿੰਮੇਵਾਰ ਠਹਿਰਾਏ ਗਏ ਹਨ

ਦਰਅਸਲ, ਕੁਝ ਦਿਨ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਅਪ੍ਰੈਲ 2019 ਤੋਂ ਦਸੰਬਰ 2022 ਤੱਕ ਸੁੱਕੀਆਂ ਰੋਟੀਆਂ, ਠੇਕਿਆਂ ਅਤੇ ਭੇਟਾ-ਚੌਲਾਂ ਆਦਿ ਦੀ ਵਿਕਰੀ ਵਿੱਚ ਇਹ ਘਪਲਾ ਸਾਹਮਣੇ ਆਇਆ ਸੀ। ਜਦੋਂ ਜਾਂਚ ਸ਼ੁਰੂ ਹੋਈ ਤਾਂ ਇਹ ਘਪਲਾ ਪਹਿਲਾਂ 25 ਲੱਖ ਅਤੇ ਫਿਰ 62 ਲੱਖ ਤੱਕ ਪਹੁੰਚ ਗਿਆ। ਹੁਣ ਤਾਜ਼ਾ ਰਿਪੋਰਟਾਂ ਮੁਤਾਬਕ ਇਹ ਘਪਲਾ 1 ਕਰੋੜ ਤੱਕ ਪਹੁੰਚ ਗਿਆ ਹੈ। ਜਾਂਚ ਵਿਚ ਸਾਹਮਣੇ ਆਇਆ ਕਿ ਨਿਲਾਮੀ ਤੋਂ ਬਾਅਦ ਜੋ ਪੈਸੇ ਜਮ੍ਹਾ ਕੀਤੇ ਜਾਣੇ ਚਾਹੀਦੇ ਸਨ, ਉਹ ਜਮ੍ਹਾ ਨਹੀਂ ਕਰਵਾਏ ਗਏ। ਮਾਮਲੇ ਨੂੰ ਉਜਾਗਰ ਕਰਨ ਵਾਲੀਆਂ ਫਲਾਇੰਗ ਟੀਮਾਂ ਬਾਰੀਕੀ ਨਾਲ ਜਾਂਚ ਵਿੱਚ ਜੁਟੀਆਂ ਹੋਈਆਂ ਹਨ।

ਇਸ ਘਪਲੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਾਦਲਕੇ ਇਸ ਘਪਲੇ ਦੇ ਜ਼ਿੰਮੇਵਾਰ ਹਨ ।ਧਰਮ ਪਚਾਰ ਕਰਨ ਦੀ ਥਾਂ ਗੁਰਦੁਆਰਾ ਪ੍ਰਬੰਧ ਦੀ ਲੁਟ ਜਾਰੀ ਹੈ।ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਅਗਰ ਮੈਂ ਬੋਲੂੰਗਾਂ ਤੋ ਬੋਲੋਗੇ ਕੇ ਬੋਲਤਾ ਹੈ,,,,,,,,ਕੀ ਬੋਲੀਏ ਆਪਣਾ ਝੁੱਗਾ ਚੱਕੇ ਤੋਂ ਆਪਣਾ ਹੀ ਢਿੱਡ ਨੰਗਾ ਹੁੰਦੈ..ਬਾਕੀ ਪ੍ਰਧਾਨ ਜੀ ਦੱਸਣਗੇ ..ਸੱਚੇ ਦਰਬਾਰ ਦੀ ਜੂਠ ਦਾ ਘਪਲਾ.??” 

ਸ੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚ 2019 ਵਿਚ ਹੋਈਆਂ ਪ੍ਰਸ਼ਾਸਨਿਕ ਬੇਨਿਯਮੀਆਂ ਦਾ ਸੱਚ ਪਾਰਦਰਸ਼ੀ ਤਰੀਕੇ ਨਾਲ ਸੰਗਤ ਦੇ ਸਾਹਮਣੇ ਰੱਖਿਆ ਜਾਵੇਗਾ। ਇਸ ਦੀ ਜਾਂਚ ਚੱਲ ਰਹੀ ਹੈ ਜੋ ਵੀ ਦੋਸ਼ੀ ਪਾਇਆ ਜਾਵੇਗਾ ਇਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਤਰ੍ਹਾਂ ਦੀ ਅਣਦੇਖੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮੁਖ ਮੰਤਰੀ ਭਗਵੰਤ ਮਾਨ ਸ੍ਰੋਮਣੀ ਕਮੇਟੀ ਨੂੰ ਬਦਨਾਮ ਕਰਕੇ ਸਿਖ ਵਿਰੋਧੀ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ 2019 ਵਿਚ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦਾ ਸੱਚ ਸੰਗਤ ਸਾਹਮਣੇ ਪਾਰਦਰਸ਼ਤਾ ਨਾਲ ਰੱਖਿਆ ਜਾਵੇਗਾ, ਜੋ ਵੀ ਬੇਨਿਯਮੀਆਂ ਦਾ ਦੋਸ਼ੀ ਪਾਇਆ ਗਿਆ, ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।