ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕੀਤਾ; ਭਾਰਤ ਸਰਕਾਰ 'ਤੇ ਟਿਕੀਆਂ ਨਿਗਾਹਾਂ

ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕੀਤਾ; ਭਾਰਤ ਸਰਕਾਰ 'ਤੇ ਟਿਕੀਆਂ ਨਿਗਾਹਾਂ

ਅੰਮ੍ਰਿਤਸਰ ਟਾਈਮਜ਼ ਬਿਊਰੋ

ਕੋਰੋਨਾਵਾਇਰਸ ਦੇ ਚਲਦਿਆਂ 16 ਮਾਰਚ ਨੂੰ ਬੰਦ ਕੀਤੇ ਗਏ ਕਰਤਾਰਪੁਰ ਲਾਂਘੇ ਸਬੰਧੀ ਪਾਕਿਸਤਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਵਾਲੇ ਪਾਸਿਓਂ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ 'ਤੇ ਸੰਗਤਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਾਉਣ ਲਈ ਲਾਂਘਾ ਖੋਲ੍ਹਣ ਵਾਸਤੇ ਤਿਆਰ ਹਨ।

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅੱਜ ਟਵੀਟ ਕਰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸਿੱਖ ਸੰਗਤਾਂ ਲਈ ਲਾਂਘਾ ਖੋਲ੍ਹਣ ਦੀ ਆਪਣੀ ਤਿਆਰੀ ਬਾਰੇ ਭਾਰਤ ਸਰਕਾਰ ਨੂੰ ਸੁਚੇਤ ਕਰ ਦਿੱਤਾ ਹੈ। 

As places of worship open up across the world, Pakistan prepares to reopen the Kartarpur Sahib Corridor for all Sikh pilgrims, conveying to the Indian side our readiness to reopen the corridor on 29 June 2020, the occasion of the death anniversary of Maharaja Ranjeet Singh.

— Shah Mahmood Qureshi (@SMQureshiPTI) June 27, 2020

ਪਾਕਿਸਤਾਨੀ ਵਿਦੇਸ਼ ਵਿਭਾਗ ਨੇ ਅੱਜ ਕਿਹਾ ਕਿ ਕਰੋਨਾ ਕਾਰਨ ਇਸ ਨੂੰ ਅਸਥਾਈ ਤੌਰ ’ਤੇ ਬੰਦ ਕਰਨ ਤੋਂ ਤਿੰਨ ਮਹੀਨਿਆਂ ਬਾਅਦ ਇਸ ਨੂੰ ਖੋਲ੍ਹਣ ਲਈ ਉਹ ਤਿਆਰ ਹੈ। ਭਾਰਤ ਨੇ ਕਰੋਨਾਵਾਇਰਸ ਦੇ ਮੱਦੇਨਜ਼ਰ 16 ਮਾਰਚ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਲਈ ਯਾਤਰਾ ਅਤੇ ਰਜਿਸਟ੍ਰੇਸ਼ਨ ਨੂੰ ਅਸਥਾਈ ਤੌਰ' ਤੇ ਮੁਅੱਤਲ ਕਰ ਦਿੱਤਾ ਸੀ। 

ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ਵਿੱਚ ਕਿਹਾ, “ਜਦੋਂ ਦੁਨੀਆ ਭਰ ਵਿੱਚ ਧਾਰਮਿਕ ਸਥਾਨ ਖੁੱਲ੍ਹ ਰਹੇ ਹਨ, ਪਾਕਿਸਤਾਨ ਨੇ ਸਿੱਖ ਸੰਗਤਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਲੋੜੀਂਦੇ ਪ੍ਰਬੰਧ ਕਰ ਲਏ ਹਨ।”

ਸਬੰਧਿਤ ਖ਼ਬਰ: ਭਾਰਤ ਨੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਪਾਕਿਸਤਾਨ ਵੱਲੋਂ ਆਇਆ ਸੱਦਾ ਰੱਦ ਕੀਤਾ