ਪਾਕਿਸਤਾਨ ਸਰਕਾਰ ਨੇ ਕੀਤਾ ਐਲਾਨ, ਕਰਤਾਰਪੁਰ ਲਾਂਘੇ ਰਾਹੀਂ ਆਉਣ ਲਈ ਪਾਸਪੋਰਟ ਦੀ ਨਹੀਂ ਹੋਵੇਗੀ ਜ਼ਰੂਰਤ
ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਾਣ ਵਾਸਤੇ ਪਾਸਪੋਰਟ ਦੀ ਜ਼ਰੂਰਤ ਬਾਰੇ ਬਣੀ ਦੁਵਿਧਾ ਨੂੰ ਦੂਰ ਕਰਦਿਆਂ ਸਾਫ ਕਰ ਦਿੱਤਾ ਹੈ ਕਿ ਸਿੱਖ ਸੰਗਤਾਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਹੈ। ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਦੇ ਵਿਦੇਸ਼ ਮਹਿਕਮੇ ਦੇ ਮੁੱਖ ਬੁਲਾਰੇ ਡਾ. ਮੁਹੱਮਦ ਫੈਜ਼ਲ ਨੇ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸਰਕਾਰ ਨੇ ਫੈਂਸਲਾ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਆਉਣ ਵਾਲੀਆਂ ਸਿੱਖ ਸੰਗਤਾਂ ਨੂੰ ਪਾਸਪੋਰਟ ਦਿਖਾਉਣਾ ਲਾਜ਼ਮੀ ਨਹੀਂ ਹੋਵੇਗਾ। ਉਹਨਾਂ ਸਾਫ ਕੀਤਾ ਕਿ ਜਿਸ ਤਰ੍ਹਾਂ ਇਮਰਾਨ ਖਾਨ ਨੇ ਐਲਾਨ ਕੀਤਾ ਸੀ ਉਸੇ ਤਰ੍ਹਾਂ ਸਿੱਖ ਸੰਗਤਾਂ ਨੂੰ 10 ਦਿਨ ਪਹਿਲਾਂ ਪਾਕਿਸਤਾਨ ਸਰਕਾਰ ਨੂੰ ਆਪਣੇ ਆਉਣ ਸਬੰਧੀ ਸੂਚਨਾ ਵੀ ਨਹੀਂ ਦੇਣੀ ਪਵੇਗੀ।
ਉਹਨਾਂ ਕਿਹਾ ਕਿ ਇਸ ਸਬੰਧੀ ਭਾਰਤ ਸਰਕਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਹਨਾਂ ਸਾਫ ਕੀਤਾ ਕਿ 9 ਨਵੰਬਰ ਜਿਸ ਦਿਨ ਲਾਂਘੇ ਦਾ ਉਦਘਾਟਨ ਹੋਵੇਗਾ ਅਤੇ 12 ਨਵੰਬਰ ਜਿਸ ਦਿਨ ਗੁਰੂ ਨਾਨਕ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਹੈ, ਸਿੱਖ ਸੰਗਤਾਂ ਤੋਂ ਲਾਂਘੇ ਦੀ ਕੋਈ ਫੀਸ ਨਹੀਂ ਲਈ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ: ਭਾਰਤ ਨੇ ਬਿਨ੍ਹਾ ਪਾਸਪੋਰਟ ਸਿੱਖਾਂ ਨੂੰ ਕਰਤਾਰਪੁਰ ਲਾਂਘੇਂ ਰਾਹੀਂ ਜਾਣ ਦੀ ਪ੍ਰਵਾਨਗੀ ਦੇਣ ਤੋਂ ਨਾਹ ਕੀਤੀ
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਪਾਕਿਸਤਾਨ ਫੌਜ ਦੇ ਬੁਲਾਰੇ ਵੱਲੋਂ ਇੱਕ ਟੀਵੀ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਗਿਆ ਸੀ ਕਿ ਕਰਤਾਰਪੁਰ ਲਾਂਘੇ ਰਾਹੀਂ ਭਾਰਤ ਤੋਂ ਆਉਣ ਵਾਲੀਆਂ ਸਿੱਖ ਸੰਗਤਾਂ ਨੂੰ ਪਾਸਪੋਰਟ ਵਿਖਾਉਣਾ ਲਾਜ਼ਮੀ ਹੋਵੇਗਾ, ਜਿਸ ਕਾਰਨ ਸਿੱਖ ਸੰਗਤ ਵਿੱਚ ਦੁਵਿਧਾ ਬਣ ਗਈ ਸੀ। ਪਰ ਅੱਜ ਪਾਕਿਸਤਾਨ ਸਰਕਾਰ ਵੱਲੋਂ ਇਸ ਦੁਵਿਧਾ ਨੂੰ ਦੂਰ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ: ਕਰਤਾਰਪੁਰ ਦੀ ਪ੍ਰਵਾਨਗੀ ਨਾ ਮਿਲਣ 'ਤੇ ਸਿੱਧੂ ਨੇ ਭਾਰਤ ਸਰਕਾਰ ਨੂੰ ਤਲਖੀ ਭਰੀ ਚਿੱਠੀ ਲਿਖੀ, ਪਾਕਿਸਤਾਨ ਵੱਲੋਂ ਵੀਜ਼ਾ
ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।
Comments (0)