ਪਾਕਿਸਤਾਨ ਦੇ ਹਿੰਦੂ ਭਾਈਚਾਰੇ ਨੇ ਭਾਰਤੀ ਨਾਗਰਿਕਤਾ (ਸੋਧ) ਕਾਨੂੰਨ ਰੱਦ ਕੀਤਾ

ਪਾਕਿਸਤਾਨ ਦੇ ਹਿੰਦੂ ਭਾਈਚਾਰੇ ਨੇ ਭਾਰਤੀ ਨਾਗਰਿਕਤਾ (ਸੋਧ) ਕਾਨੂੰਨ ਰੱਦ ਕੀਤਾ

ਕਰਾਚੀ: ਪਾਕਿਸਤਾਨ ਦੇ ਹਿੰਦੂ ਭਾਈਚਾਰੇ ਨੇ ਭਾਰਤ ਸਰਕਾਰ ਵੱਲੋਂ ਉਹਨਾਂ ਨੂੰ ਭਾਰਤ ਦੀ ਨਾਗਰਿਕਤਾ ਦੇਣ ਲਈ ਨਵੇਂ ਬਣਾਏ ਗਏ ਨਾਗਿਰਕਤਾ (ਸੋਧ) ਕਾਨੂੰਨ ਨੂੰ ਰੱਦ ਕਰ ਦਿੱਤਾ ਹੈ। ਇਸ ਕਾਨੂੰਨ ਵਿੱਚ ਮੁਸਲਮਾਨਾਂ ਨੂੰ ਖਾਸ ਕਰਕੇ ਬਾਹਰ ਕੱਢ ਦਿੱਤਾ ਗਿਆ ਹੈ ਜਿਸ ਕਾਰਨ ਸਾਰੇ ਭਾਰਤ ਅੰਦਰ ਲਗਾਤਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।

ਪਾਕਿਸਤਾਨ ਹਿੰਦੂ ਕਾਉਂਸਲ ਦੇ ਰਾਜਾ ਅਸਗਰ ਮੰਗਲਾਨੀ ਨੇ ਕਿਹਾ, "ਪਾਕਿਸਤਾਨ ਦਾ ਹਿੰਦੂ ਭਾਈਚਾਰਾ ਇਕਮੱਤ ਹੋ ਕੇ ਇਸ ਬਿੱਲ ਨੂੰ ਰੱਦ ਕਰਦਾ ਹੈ ਜੋ ਭਾਰਤ ਨੂੰ ਸੰਪਰਦਾਈ ਲੀਹਾਂ 'ਤੇ ਵੰਡਣ ਦੀ ਇੱਕ ਕੋਸ਼ਿਸ਼ ਹੈ।" 

ਉਹਨਾਂ ਕਿਹਾ, "ਇਹ ਪਾਕਿਸਤਾਨ ਦੇ ਸਮੁੱਚੇ ਹਿੰਦੂ ਭਾਈਚਾਰੇ ਦਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕਮੱਤ ਸੁਨੇਹਾ ਹੈ। ਸੱਚਾ ਹਿੰਦੂ ਕਦੇ ਵੀ ਇਸ ਕਾਨੂੰਨ ਦਾ ਸਮਰਥਨ ਨਹੀਂ ਕਰੇਗਾ।" ਉਹਨਾਂ ਕਿਹਾ ਕਿ ਇਹ ਕਾਨੂੰਨ ਭਾਰਤੀ ਸੰਵਿਧਾਨ ਦੀ ਵੀ ਉਲੰਘਣਾ ਕਰਦਾ ਹੈ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।