ਭਾਰਤ ਸਾਡੇ 'ਤੇ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਹੈ: ਪਾਕਿਸਤਾਨ
ਅੰਮ੍ਰਿਤਸਰ ਟਾਈਮਜ਼ ਬਿਊਰੋ
ਪਾਕਿਸਤਾਨ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਭਾਰਤ ਉਸ ਉੱਤੇ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਭਾਰਤ ਪਾਕਿਸਤਾਨ ਦੀ ਧਰਤੀ 'ਤੇ 'ਸਰਜੀਕਲ ਸਟਰਾਈਕ' ਦੀਆਂ ਵਿਉਂਤਬੰਦੀਆਂ ਬਣਾ ਰਿਹਾ ਹੈ। ਉਹਨਾਂ ਕੌਮਾਂਤਰੀ ਭਾਈਚਾਰੇ ਨੂੰ ਦਖਲ ਦੇ ਕੇ ਦੋਵਾਂ ਨਿਊਕਲੀਅਰ ਤਾਕਤ ਵਾਲੇ ਦੇਸ਼ਾਂ ਵਿਚ ਤਣਾਅ ਘਟਾਉਣ ਲਈ ਕਿਹਾ ਹੈ।
ਅਬੂ ਧਾਬੀ ਦੇ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਜੇ ਭਾਰਤ ਅਜਿਹੀ ਕੋਈ ਕਾਰਵਾਈ ਕਰਦਾ ਹੈ ਤਾਂ ਪਾਕਿਸਤਾਨ ਉਸਦਾ ਸਖਤ ਜਵਾਬ ਦਵੇਗਾ।
ਉਹਨਾਂ ਕਿਹਾ ਕਿ ਪਾਕਿਸਤਾਨ ਦੀਆਂ ਖੂਫੀਆ ਅਜੈਂਸੀਆਂ ਕੋਲ ਇਹ ਜਾਣਕਾਰੀ ਹੈ ਕਿ ਭਾਰਤ ਆਪਣੇ ਸਹਿਯੋਗੀਆਂ ਨੂੰ ਇਸ ਕਾਰਵਾਈ ਲਈ ਸਹਿਮਤ ਕਰ ਰਿਹਾ ਹੈ।
ਉਹਨਾਂ ਕਿਹਾ ਕਿ ਭਾਰਤ ਜੇ ਅਜਿਹੀ ਕੋਈ ਕਾਰਵਾਈ ਕਰਦਾ ਹੈ ਤਾਂ ਉਸਨੂੰ ਫਰਵਰੀ 2019 ਵਰਗਾ ਜਵਾਬ ਹੀ ਮਿਲੇਗਾ।
Comments (0)