ਭਾਰਤ ਨਾਲ ਤਲਖੀ ਦਾ ਸਿੱਖਾਂ ਨਾਲ ਸਬੰਧਾਂ 'ਤੇ ਪ੍ਰਭਾਵ ਨਹੀਂ ਪੈਣ ਦੇਣਾ ਚਾਹੁੰਦਾ ਪਾਕਿਸਤਾਨ

ਭਾਰਤ ਨਾਲ ਤਲਖੀ ਦਾ ਸਿੱਖਾਂ ਨਾਲ ਸਬੰਧਾਂ 'ਤੇ ਪ੍ਰਭਾਵ ਨਹੀਂ ਪੈਣ ਦੇਣਾ ਚਾਹੁੰਦਾ ਪਾਕਿਸਤਾਨ
ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਸਿਜਦਾ ਕਰਦੇ ਸਿੱਖ

ਇਸਲਾਮਾਬਾਦ: ਪਾਕਿਸਤਾਨ ਨੇ ਅੱਜ ਕਰਤਾਰਪੁਰ ਲਾਂਘੇ ਸਬੰਧੀ ਅਹਿਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਨਾਲ ਤਲਖ ਮਾਹੌਲ ਹੋਣ ਦੇ ਬਾਵਜੂਦ ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਲਈ ਤਿਆਰ ਹੈ ਅਤੇ ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਦਿਹਾੜੇ 'ਤੇ ਸਿੱਖ ਸੰਗਤਾਂ ਦਾ ਪਾਕਿਸਤਾਨ ਆਉਣ 'ਤੇ ਖੁੱਲ੍ਹਾ ਸਵਾਗਤ ਕੀਤਾ ਜਾਵੇਗਾ।

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੇਸ਼ੀ ਨੇ ਅਫਗਾਨਿਸਤਾਨ ਦੇ ਸੰਸਦ ਮੈਂਬਰਾਂ ਅਤੇ ਸਮਾਜਿਕ ਕਾਰਕੁੰਨਾਂ ਦੇ ਇੱਕ ਵਫਦ ਨਾਲ ਗੱਲ ਕਰਦਿਆਂ ਇਹ ਬਿਆਨ ਦਿੱਤਾ।

ਕੁਰੇਸ਼ੀ ਨੇ ਕਿਹਾ, "ਭਾਰਤ ਨਾਲ ਤਲਖ ਮਾਹੌਲ ਦੇ ਬਾਵਜੂਦ ਅਸੀਂ ਫੈਂਸਲਾ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਦਾ ਕੰਮ ਜਾਰੀ ਰੱਖਿਆ ਜਾਵੇਗਾ ਅਤੇ ਬਾਬਾ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ 'ਤੇ ਸਿੱਖ ਸੰਗਤਾਂ ਦੇ ਸਵਾਗਤ ਲਈ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ।"