ਇਮਰਾਨ ਖਾਨ ਦੀ ਅਪੀਲ 'ਤੇ ਤੋਸ਼ਾਖਾਨਾ ਕੇਸ ਦੀ ਸਜ਼ਾ ਵਿਰੁੱਧ ਇਸਲਾਮਾਬਾਦ ਹਾਈ ਕੋਰਟ 22 ਅਗਸਤ ਨੂੰ ਕਰੇਗਾ ਸੁਣਵਾਈ

ਇਮਰਾਨ ਖਾਨ ਦੀ ਅਪੀਲ 'ਤੇ ਤੋਸ਼ਾਖਾਨਾ ਕੇਸ ਦੀ ਸਜ਼ਾ ਵਿਰੁੱਧ ਇਸਲਾਮਾਬਾਦ ਹਾਈ ਕੋਰਟ 22 ਅਗਸਤ ਨੂੰ ਕਰੇਗਾ ਸੁਣਵਾਈ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 17 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਇਸਲਾਮਾਬਾਦ ਹਾਈ ਕੋਰਟ ਨੇ ਬੀਤੇ ਦਿਨੀਂ ਤੋਸ਼ਾਖਾਨਾ ਮਾਮਲੇ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਚੇਅਰਮੈਨ ਇਮਰਾਨ ਖ਼ਾਨ ਦੀ ਸਜ਼ਾ ਖ਼ਿਲਾਫ਼ ਅਪੀਲ 22 ਅਗਸਤ ਨੂੰ ਸੁਣਵਾਈ ਲਈ ਤੈਅ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਆਮਿਰ ਫਾਰੂਕ ਅਤੇ ਜਸਟਿਸ ਤਾਰਿਕ ਮਹਿਮੂਦ ਜਹਾਂਗੀਰ ਦੀ ਦੋ ਮੈਂਬਰੀ ਬੈਂਚ ਕਰੇਗੀ।

ਅਦਾਲਤ ਨੇ ਸਜ਼ਾ ਦੇ ਖਿਲਾਫ ਅਪੀਲ 'ਤੇ ਜਵਾਬ ਦੇਣ ਵਾਲਿਆਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਜਦਕਿ ਅਦਾਲਤ ਨੇ ਤੋਸ਼ਾਖਾਨਾ ਮਾਮਲੇ ਦਾ ਪੂਰਾ ਰਿਕਾਰਡ ਪਹਿਲਾਂ ਹੀ ਮੰਗਿਆ ਸੀ।

ਇੱਥੇ ਵਰਣਨਯੋਗ ਹੈ ਕਿ ਇਸਲਾਮਾਬਾਦ ਦੀ ਇਕ ਸੈਸ਼ਨ ਅਦਾਲਤ ਨੇ ਤੋਸ਼ਾਖਾਨਾ ਮਾਮਲੇ ਵਿਚ ਪੀਟੀਆਈ ਚੇਅਰਮੈਨ ਨੂੰ ਤਿੰਨ ਸਾਲ ਦੀ ਕੈਦ ਅਤੇ 100,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਅਦਾਲਤੀ ਫੈਸਲੇ ਤੋਂ ਬਾਅਦ ਪੀਟੀਆਈ ਚੇਅਰਮੈਨ ਨੂੰ ਲਾਹੌਰ ਤੋਂ ਗ੍ਰਿਫ਼ਤਾਰ ਕਰਕੇ ਅਟਕ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।