ਪਾਕ ਵਿਚ ਦਹਿਸ਼ਤਗਰਦੀਆਂ ਵਲੋ ਸਿੱਖਾਂ ਦੀ ਕੀਤੀ ਗਈ ਹੱਤਿਆ ਦੀ ਸਖ਼ਤ ਨਿਖੇਧੀ

ਪਾਕ ਵਿਚ ਦਹਿਸ਼ਤਗਰਦੀਆਂ ਵਲੋ ਸਿੱਖਾਂ ਦੀ ਕੀਤੀ ਗਈ ਹੱਤਿਆ ਦੀ ਸਖ਼ਤ ਨਿਖੇਧੀ

ਵਿਦੇਸ਼ ਮੰਤਰਾਲੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਉਠਾਉਣ: ਰਾਜਾ/ਸਰਨਾ/ ਜੀਕੇ 

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ 15 ਮਈ (ਮਨਪ੍ਰੀਤ ਸਿੰਘ ਖਾਲਸਾ):-ਅਜ ਗੁਆਂਢੀ ਦੇਸ਼ ਪਾਕਿਸਤਾਨ ਵਿਚ ਦੋ ਸਿੱਖਾਂ ਨੂੰ ਦਹਿਸ਼ਤਗਰਦੀਆਂ ਵਲੋ ਮਾਰੇ ਜਾਣ ਦੀ ਖ਼ਬਰ ਦਾ ਪਤਾ ਲਗਦੇ ਹੀ ਦੇਸ਼ ਅੰਦਰ ਸੋਗ ਦੀ ਲਹਿਰ ਫੈਲ ਗਈ । ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਪੰਥਕ ਲੀਡਰ ਜਾਗੋ ਪਾਰਟੀ ਦੇ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀਕੇ, ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਅਤੇ ਸਕੱਤਰ ਹਰਵਿੰਦਰ ਸਿੰਘ ਸਰਨਾ ਅਤੇ ਅਖੰਡ ਕੀਰਤਨੀ ਜੱਥੇ ਦੇ ਸਾਬਕਾ ਆਗੂ ਭਾਈ ਅਰਵਿੰਦਰ ਸਿੰਘ "ਰਾਜਾ" ਨੇ ਇਸ ਮਾਮਲੇ ਵਿਚ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪਾਕਿਸਤਾਨ ਵਿੱਚ 2 ਸਿੱਖ ਨੌਜਵਾਨਾਂ ਦਾ ਘਿਨੌਣਾ ਅਤੇ ਵਹਿਸ਼ੀ ਕਤਲ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ।

ਅਸੀ ਇਸ ਹੱਤਿਆ ਦੀ ਸਖ਼ਤ ਨਿਖੇਧੀ ਕਰਦੇ ਹਾਂ ਅਤੇ ਸਾਡੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੂੰ ਅਪੀਲ ਕਰਦੇ ਹਾਂ ਕਿ ਉਹ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਉਠਾਉਣ। ਇਸਦੇ ਨਾਲ ਪਾਕਿਸਤਾਨ ਸਰਕਾਰ ਨੂੰ ਵੀ ਉਥੇ ਰਹਿੰਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਇਸ ਲਈ ਓਹ ਤੁਰੰਤ ਜਰੂਰੀ ਕਦਮ ਚੁੱਕਣ ਅਤੇ ਅਜ ਹੋਏ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਤੀਆਂ ਜਾਣ । ਜਿਕਰਯੋਗ ਹੈ ਕਿ ਮਾਰੇ ਗਏ ਸਿੱਖ ਆਪਣੀ ਦੁਕਾਨ ਤੇ ਬੈਠੇ ਹੋਏ ਸਨ ਤੇ ਦਹਿਸ਼ਤਗਰਦਾਂ ਨੇ ਤਾਬੜਤੌੜ ਫਾਇਰਿੰਗ ਕਰਦਾ ਦੋਨਾਂ ਨੂੰ ਮਾਰ ਦਿਤਾ ਸੀ ।