ਰਮੇਸ਼ ਸਿੰਘ ਅਰੋੜਾ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਲਹਿੰਦੇ ਪੰਜਾਬ ਵਿੱਚ ਮੰਤਰੀ ਬਣਨ ਦੀਆਂ ਬਹੁਤ-ਬਹੁਤ ਮੁਬਾਰਕਾਂ

ਰਮੇਸ਼ ਸਿੰਘ ਅਰੋੜਾ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਲਹਿੰਦੇ ਪੰਜਾਬ ਵਿੱਚ ਮੰਤਰੀ ਬਣਨ ਦੀਆਂ ਬਹੁਤ-ਬਹੁਤ ਮੁਬਾਰਕਾਂ

ਅੰਮ੍ਰਿਤਸਰ ਟਾਈਮਜ਼ ਬਿਊਰੋ

ਪਟਿਆਲਾ (08 ਮਾਰਚ)  ਚੜਦਾ ਪੰਜਾਬ ਭਾਰਤ ਨਾਲ ਸੰਬੰਧਿਤ ਬਹੁਤ ਸਾਰੇ ਬੁੱਧੀਜੀਵੀਆਂ ਅਤੇ ਸ਼ਖ਼ਸੀਅਤਾਂ ਨੇ ਸ. ਰਮੇਸ਼ ਸਿੰਘ ਅਰੋੜਾ ਦੇ ਲਹਿੰਦੇ ਪੰਜਾਬ ਪਕਿਸਤਾਨ ਸੂਬੇ ਵਿੱਚ ਪਹਿਲੇ ਸਿੱਖ ਮੰਤਰੀ ਅਤੇ ਪਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਦੀਆਂ ਬਹੁਤ ਸਾਰੀਆਂ ਮੁਬਾਰਕਾਂ ਦਿੱਤੀਆਂ ਹਨ। ਉਹਨਾਂ ਨੇ ਕਿਹਾ ਸ. ਰਮੇਸ਼ ਸਿੰਘ ਅਰੋੜਾ ਪੜੇ-ਲਿਖੇ, ਸੂਝਵਾਨ ਅਤੇ ਬਹੁਤ ਮਿਲਾਪੜੇ ਸੁਭਾਅ ਦੇ ਮਾਲਕ ਹਨ। ਇਸ ਮੌਕੇ ਗੁਰਮਤਿ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਜਸਬੀਰ ਕੌਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਿੱਖ ਵਿਸ਼ਵ ਕੋਸ਼ ਵਿਭਾਗ ਦੇ ਪ੍ਰੋਫੈਸਰ ਪਰਮਵੀਰ ਸਿੰਘ ਨੇ ਕਿਹਾ ਕਿ ਸਾਨੂੰ ਪੂਰਨ ਆਸ ਹੈ ਕਿ ਸ. ਅਰੋੜਾ ਪਕਿਸਤਾਨ ਦੀਆਂ ਘੱਟ ਗਿਣਤੀਆਂ ਨੂੰ ਉਪਰ ਚੁੱਕਣ ਅਤੇ ਉਹਨਾਂ ਦੀ ਭਲਾਈ ਦੇ ਕਾਰਜ ਕਰਨ ਲਈ ਵਿਸ਼ੇਸ਼ ਯਤਨ ਕਰਨਗੇ। ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਭਾਰਤ ਪਕਿਸਤਾਨ ਦੇ ਸੰਬੰਧਾਂ ਨੂੰ ਚੰਗਾ ਬਣਾਉਣ ਵਿੱਚ ਉਘੀ ਭੂਮਿਕਾ ਨਿਭਾਉਣ ਦਾ ਯਤਨ ਕਰਨਗੇ। ਭਾਰਤ ਪਾਕਿਸਤਾਨ ਦੇ ਅਵਾਮ ਦੀ ਦਿਲੀ ਸਾਂਝ ਹੀ ਦੋਨਾਂ ਦੇਸ਼ਾਂ ਅੰਦਰ ਇਕ ਉਸਾਰੂ, ਸੁਖਾਵਾਂ, ਸਾਂਤਮਈ ਅਤੇ ਪਿਆਰ ਭਰਿਆ ਮਹੌਲ ਸਿਰਜ ਸਕਦੀ ਹੈ। ਇਸ ਕਰਕੇ ਦੋਨਾਂ ਦੇਸ਼ਾਂ ਦੇ ਅਵਾਮ ਨੂੰ ਇਕ ਦੂਜੇ ਦੇਸ਼ ਜਾਣ ਆਉਣ ਲਈ ਵੀਜ਼ਾ ਪ੍ਰਣਾਲੀ ਆਸਾਨ ਬਣਾਉਂਣੀ ਚਾਹੀਦੀ ਹੈ। ਇਸ ਮੌਕੇ ਪ੍ਰੋਫੈਸਰ ਸੁਰਜੀਤ ਸਿੰਘ ਭੱਟੀ, ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਦੇ ਪ੍ਰੋਫੈਸਰ ਮਲਕਿੰਦਰ ਕੌਰ, ਸਾਬਕਾ ਡੀਨ ਪ੍ਰੋਫੈਸਰ ਜਗਰੂਪ ਕੌਰ, ਡਾ ਜਸਵਿੰਦਰ ਕੌਰ, ਡਾ. ਰਮਨਪ੍ਰੀਤ ਕੌਰ,  ਡਾ. ਬਲਵਿੰਦਰ ਜੀਤ ਕੌਰ ਭੱਟੀ, ਪ੍ਰੋਫੈਸਰ ਰਣਜੀਤ ਸਿੰਘ, ਡਾ. ਹਰਜੀਤ ਸਿੰਘ ਅਤੇ ਹੋਰ ਬਹੁਤ ਸਾਰੇ ਇਕੱਤਰ ਹੋਏ ਪੰਜਾਬੀ ਸਾਹਿਤ, ਸੰਗੀਤ, ਗੁਰਮਤਿ ਦੇ ਪ੍ਰੇਮੀ ਬੁੱਧੀਜੀਵੀਆਂ, ਸਾਹਿਤਕਾਰਾਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਰਲ ਕੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਸ. ਰਮੇਸ਼ ਸਿੰਘ ਅਰੋੜਾ ਨੂੰ ਇਤਿਹਾਸਕ ਕਾਰਜ ਕਰਨ ਅਤੇ ਦੋਨਾਂ ਦੇਸ਼ਾਂ ਦੇ ਹਰ ਤਰ੍ਹਾਂ ਨਾਲ ਸੁਖਾਵੇਂ ਸਬੰਧ ਬਣਾਉਣ ਲਈ ਬਲ ਬਖਸ਼ਣ।