ਪੰਚਕੂਲਾ ਨੇ ਚੰਡੀਗੜ੍ਹ-ਮੁਹਾਲੀ ਵਿਚ ਨੌਕਰੀਆਂ ਕਰਦੇ ਲੋਕਾਂ ਲਈ ਬੰਦ ਕੀਤਾ ਦਾਖਲਾ

ਪੰਚਕੂਲਾ ਨੇ ਚੰਡੀਗੜ੍ਹ-ਮੁਹਾਲੀ ਵਿਚ ਨੌਕਰੀਆਂ ਕਰਦੇ ਲੋਕਾਂ ਲਈ ਬੰਦ ਕੀਤਾ ਦਾਖਲਾ

ਅੰਮ੍ਰਿਤਸਰ ਟਾਈਮਜ਼ ਬਿਊਰੋ
ਕੋਰੋਨਾਵਾਇਰਸ ਮਹਾਂਮਾਰੀ ਦੇ ਚਲਦਿਆਂ ਚੰਡੀਗੜ੍ਹ ਅਤੇ ਮੋਹਾਲੀ ਦੇ ਨਾਲ ਲਗਦੇ ਹਰਿਆਣੇ ਦੇ ਪੰਚਕੂਲਾ ਜ਼ਿਲ੍ਹੇ ਨੇ ਹੁਕਮ ਜਾਰੀ ਕਰ ਦਿੱਤੇ ਹਨ ਕਿ ਪੰਚਕੂਲਾ ਦੇ ਜਿਹੜੇ ਵਸ਼ਿੰਦੇ ਚੰਡੀਗੜ੍ਹ ਜਾਂ ਮੋਹਾਲੀ ਆਪਣੇ ਦਫਤਰਾਂ ਨੂੰ ਜਾਂਦੇ ਹਨ ਉਹਨਾਂ ਨੂੰ ਪੰਚਕੂਲਾ ਵਿਚ ਦਾਖਲੇ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਪੰਚਕੂਲਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਲੋਕ ਆਪਣੇ ਦਫਤਰਾਂ ਨੂੰ ਕਹਿ ਕੇ ਉੱਥੇ ਹੀ ਆਪਣੇ ਰਹਿਣ ਦਾ ਇੰਤਜ਼ਾਮ ਕਰਾਉਣ। 

ਪੰਚਕੂਲਾ ਦੇ ਜ਼ਿਲ੍ਹਾ ਕਮਿਸ਼ਨਰ ਐਮ ਕੇ ਅਹੂਜਾ ਨੇ ਇਸ ਫੈਂਸਲੇ ਦੀ ਪ੍ਰੋੜਤਾ ਕਰਦਿਆਂ ਕਿਹਾ ਕਿ ਮਹਾਂਮਾਰੀ ਨੂੰ ਰੋਕਣ ਲਈ ਅਜਿਹਾ ਕਰਨਾ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪੰਚਕੂਲਾ ਵਿਚ ਚੰਡੀਗੜ੍ਹ ਅਤੇ ਮੋਹਾਲੀ ਤੋਂ ਆ ਰਹੇ ਲੋਕਾਂ ਨਾਲ ਵਾਇਰਸ ਫੈਲ ਰਿਹਾ ਹੈ। 

ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਬੀਤੇ ਕੱਲ੍ਹ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ 'ਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਬੀਤੇ ਕੱਲ੍ਹ ਹਰਿਆਣਾ ਵਿਚ 79 ਨਵੇਂ ਮਾਮਲੇ ਸਾਹਮਣੇ ਆਏ। ਕੁੱਲ ਮਰੀਜ਼ਾਂ ਦੀ ਗਿਣਤੀ 535 ਹੋ ਗਈ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।