ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀ ਪਰਮਰਾਜ ਉਮਰਾਨੰਗਲ ਨੂੰ ਜੇਲ੍ਹ ਭੇਜਿਆ

ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀ ਪਰਮਰਾਜ ਉਮਰਾਨੰਗਲ ਨੂੰ ਜੇਲ੍ਹ ਭੇਜਿਆ

ਫ਼ਰੀਦਕੋਟ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਕਾਰਨਾਂ ਕਰਕੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਪਟਿਆਲਾ ਦੀ ਜੇਲ੍ਹ ਵਿਚ ਭੇਜਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਦੀਆਂ ਘਟਨਾਵਾਂ ਦੇ ਰੋਸ ਵਜੋਂ ਸਿੱਖ ਸੰਗਤਾਂ ਬਹਿਬਲ ਕਲਾਂ ਵਿਖੇ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ। ਇਸ ਦੌਰਾਨ ਪੁਲਿਸ ਵੱਲੋਂ ਕੀਤੀ ਗੋਲੀਬਾਰੀ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਹ ਕਿਹਾ ਜਾ ਰਿਹਾ ਹੈ ਕਿ ਗੋਲੀਬਾਰੀ ਮੌਕੇ ਆਈਜੀ ਪਰਮਰਾਜ ਉਮਰਾਨੰਗਲ ਮੌਕੇ ਉਤੇ ਮੌਜੂਦ ਸੀ।

ਦੱਸ ਦੇਈਏ ਕਿ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬੀਤੇ ਦਿਨੀ ਆਪਣੀ ਹਿਰਾਸਤ ਚ ਲੈ ਲਿਆ ਸੀ।

ਐਸਆਈਟੀ ਵੱਲੋਂ ਗ੍ਰਿਫਤਾਰ ਕਰਨ ਤੋਂ ਪਹਿਲਾਂ ਆਈਜੀ ਪਰਮਰਾਜ ਉਮਰਾਨੰਗਲ ਤੋਂ ਚੰਡੀਗੜ੍ਹ ਵਿਚ ਪੁੱਛਗਿੱਛ ਕੀਤੀ ਗਈ ਸੀ।

(ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ "ਅੰਮ੍ਰਿਤਸਰ ਟਾਈਮਜ਼" ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਮ ਲਿਖ ਕੇ ਸੁਨੇਹਾ ਭੇਜੋ)