ਜ਼ਮਾਨਤ ਤੋਂ ਬਾਅਦ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀਆਂ ਨੂੰ ਸਰਕਾਰ ਨੇ ਪੁਲਸ ਸੁਰੱਖਿਆ ਦਿੱਤੀ

ਜ਼ਮਾਨਤ ਤੋਂ ਬਾਅਦ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀਆਂ ਨੂੰ ਸਰਕਾਰ ਨੇ ਪੁਲਸ ਸੁਰੱਖਿਆ ਦਿੱਤੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਕੇ ਬੇਅਦਬੀ ਕਰਨ ਦੇ ਮਾਮਲੇ 'ਚ ਗ੍ਰਿਫਤਾਰੀਆਂ ਤੋਂ ਕੁੱਝ ਦਿਨਾਂ ਬਾਅਦ ਬੀਤੇ ਦਿਨੀਂ ਜ਼ਮਾਨਤ ਮਿਲਣ ਮਗਰੋਂ ਡੇਰਾ ਸਿਰਸਾ ਨਾਲ ਸਬੰਧਿਤ ਦੋਸ਼ੀਆਂ ਨੂੰ ਪੰਜਾਬ ਸਰਕਾਰ ਨੇ ਪੁਲਸ ਸੁਰੱਖਿਆ ਦਿੱਤੀ ਹੈ। 

ਰਿਹਾਈ ਹੋਣ ਤੋਂ ਤੁਰੰਤ ਬਾਅਦ ਜ਼ਿਲ੍ਹਾ ਪੁਲੀਸ ਫ਼ਰੀਦਕੋਟ ਨੇ ਇਹਨਾਂ ਸੱਤ ਡੇਰਾ ਪ੍ਰੇਮੀਆਂ ਨੂੰ ਪੁਲੀਸ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ। ਪੰਜਾਬ ਪੁਲੀਸ ਦੇ ਦਸ ਜਵਾਨ ਡੇਰਾ ਪ੍ਰੇਮੀਆਂ ਦੇ ਸੁਰੱਖਿਆ ਕਰਮਚਾਰੀਆਂ ਵਜੋਂ ਤਾਇਨਾਤ ਕੀਤੇ ਗਏ ਹਨ। ਖੁਫ਼ੀਆ ਵਿਭਾਗ ਪੰਜਾਬ ਨੇ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਹਨਾਂ ਦੀ ਜਾਨ ਨੂੰ ਖਤਰਾ ਦੱਸਿਆ ਸੀ ਅਤੇ ਬੇਅਦਬੀ ਕਾਂਡ ਵਿੱਚ ਮੁਲਜ਼ਮਾਂ ਵਜੋਂ ਨਾਮਜ਼ਦ ਕੀਤੇ ਗਏ ਡੇਰਾ ਪ੍ਰੇਮੀਆਂ ਨੂੰ ਪੁਲੀਸ ਸੁਰੱਖਿਆ ਦੇਣ ਲਈ ਕਿਹਾ ਗਿਆ ਸੀ।