ਪੰਜਾਬ ਦੇ ਕੈਦੀਆਂ ਨੂੰ ਦੱਖਣ ਦੀਆਂ ਜੇਲ੍ਹਾਂ ਵਿੱਚ ਭੇਜਣ ਦੀ ਤਿਆਰੀ

ਪੰਜਾਬ ਦੇ ਕੈਦੀਆਂ ਨੂੰ ਦੱਖਣ ਦੀਆਂ ਜੇਲ੍ਹਾਂ ਵਿੱਚ ਭੇਜਣ ਦੀ ਤਿਆਰੀ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਹੁਣ ਪੰਜਾਬ ਦੇ ਕੈਦੀਆਂ ਨੂੰ ਦੱਖਣੀ ਭਾਰਤ ਦੇ ਸੂਬਿਆਂ ਵਿੱਚ ਭੇਜਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਗੈਂਗਸਟਰਾਂ ਦੇ ਨੈਟਵਰਕ ਨੂੰ ਤੋੜਨ ਅਤੇ ਜੇਲ੍ਹ ਵਿੱਚ ਵਧ ਰਹੀਆਂ ਹਿੰਸਕ ਝੜਪਾਂ ਨੂੰ ਅਧਾਰ ਬਣਾ ਕੇ ਇਹ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ।

ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਰਮਿਆਨ ਗੱਲ ਵੀ ਹੋ ਚੁੱਕੀ ਹੈ ਤੇ ਅਮਿਤ ਸ਼ਾਹ ਨੇ ਪੰਜਾਬ ਸਰਕਾਰ ਦੇ ਇਸ ਸੁਝਾਅ ਨੂੰ ਹੁੰਗਾਰਾ ਵੀ ਭਰ ਦਿੱਤਾ ਹੈ।

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੁੱਝ "ਗੈਂਗਸਟਰਾਂ" ਨੂੰ ਦੱਖਣ ਦੇ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਬਾਰੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਪਹਿਲੇ ਦੌਰ ਵਿੱਚ ਦੋਸ਼ੀ ਐਲਾਨੇ ਜਾ ਚੁੱਕੇ ਗੈਂਗਸਟਰਾਂ ਨੂੰ ਭੇਜਿਆ ਜਾਵੇਗਾ ਉਸ ਤੋਂ ਬਾਅਦ ਹੌਲੀ-ਹੌਲੀ ਚੱਲਦੇ ਮੁਕੱਦਮੇ ਵਾਲੇ ਕੈਦੀਆਂ ਦੀਆਂ ਵੀ ਬਾਹਰੀ ਸੂਬਿਆਂ ਵਿੱਚ ਜੇਲ੍ਹ ਤਬਦੀਲੀਆਂ ਕੀਤੀਆਂ ਜਾਣਗੀਆਂ ਜਿੱਥੇ ਵੀਡੀਓ ਕਾਨਫਰੰਸਿਗ ਦੀ ਸੁਵਿਧਾ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ