ਭਾਈ ਜਗਤਾਰ ਸਿੰਘ ਤਾਰਾ ਦੀ ਐਮ.ਆਰ.ਆਈ ਹੋਈ

ਭਾਈ ਜਗਤਾਰ ਸਿੰਘ ਤਾਰਾ ਦੀ ਐਮ.ਆਰ.ਆਈ ਹੋਈ

ਚੰਡੀਗੜ੍ਹ/ਬਿਊਰੋ ਨਿਊਜ਼ :
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ ਜੇਲ੍ਹ ‘ਚ ਬੰਦ ਭਾਈ ਜਗਤਾਰ ਸਿੰਘ ਤਾਰਾ ਦੀ ਜੇਲ੍ਹ ਪ੍ਰਸ਼ਾਸਨ ਵਲੋਂ ਐਮ.ਆਰ.ਆਈ ਕਰਵਾ ਦਿੱਤੀ ਗਈ ਹੈ। ਬਚਾਅ ਪੱਖ ਦੇ ਵਕੀਲ ਸਿਮਰਨਜੀਤ ਸਿੰਘ ਐਡਵੋਕੇਟ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਤਾਰਾ ਨੂੰ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਦੀ ਐਮ.ਆਰ.ਆਈ ਕਰਵਾਉਣ ਲਈ ਤਕਰੀਬਨ ਇਕ ਘੰਟੇ ਲਈ ਸੈਕਟਰ 32 ਹਸਪਤਾਲ ਵਿਚ ਲੈ ਕੇ ਆਏ ਸਨ, ਜਿਸ ਦੀ ਸਿਹਤ ਰਿਪੋਰਟ ਪੰਜ ਜੁਲਾਈ ਨੂੰ ਜੇਲ੍ਹ ਪ੍ਰਸ਼ਾਸਨ ਬੁੜੈਲ ਜੇਲ੍ਹ ਵਿਚ ਲੱਗਣ ਵਾਲੀ ਵਿਸ਼ੇਸ਼ ਅਦਾਲਤ ਨੂੰ ਸੌਂਪ ਦੇਵੇਗਾ। ਜੇਲ੍ਹ ਪ੍ਰਸ਼ਾਸਨ ਸੀ.ਆਰ.ਪੀ.ਸੀ. ਦੀ ਧਾਰਾ 268 ਅਧੀਨ ਭਾਈ ਜਗਤਾਰ ਸਿੰਘ ਤਾਰਾ ਨੂੰ ਜੇਲ੍ਹ ਤੋਂ ਬਾਹਰ ਲੈ ਜਾਣ ਲਈ ਯੂ.ਟੀ ਦੇ ਗ੍ਰਹਿ ਸਕੱਤਰ ਦੀ ਇਜਾਜ਼ਤ ਬਿਨਾਂ ਨਹੀਂ ਲਿਜਾ ਸਕਦਾ ਸੀ, ਜਿਸ ਲਈ ਜੇਲ੍ਹ ਪ੍ਰਸ਼ਾਸਨ ਨੇ ਯੂ.ਟੀ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਨੂੰ ਇੱਕ ਚਿੱਠੀ ਰਾਹੀਂ ਇਸ ਦੀ ਇਜਾਜ਼ਤ ਮੰਗੀ ਸੀ। ਸੂਤਰਾਂ ਮਿਲੀ ਜਾਣਕਾਰੀ ਮੁਤਾਬਿਕ ਯੂ.ਟੀ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਵਲੋਂ ਦੁਬਾਰਾ ਇਸ ਸਬੰਧੀ ਆਗਿਆ ਮਿਲਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਭਾਈ ਜਗਤਾਰ ਸਿੰਘ ਤਾਰਾ ਦੀ ਐਮ.ਆਰ.ਆਈ ਕਰਵਾ ਦਿੱਤੀ ਹੈ।