ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 13 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 13 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

ਜਲੰਧਰ/ਬਿਊਰੋ ਨਿਊਜ਼ :

ਆਗਾਮੀ 13 ਨਵੰਬਰ 2018 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਸੱਦ ਲਿਆ ਗਿਆ ਹੈ। ਇਸੇ ਦਿਨ ਹੀ ਪ੍ਰਧਾਨ ਸਮੇਤ ਹੋਰਨਾਂ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ । ਇਸ ਤਰ੍ਹਾਂ ਤੈਅ ਹੋ ਗਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ 13 ਨਵੰਬਰ ਨੂੰ ਕਰਵਾਈ ਜਾਵੇਗੀ। ਇਸ ਦਾ ਖੁਲਾਸਾ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਲੰਧਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।
ਗੌਰਤਲਬ ਹੈ ਕਿ ਆਪਣੀ ਮਿਆਦ ਪੁਗਾ ਚੁੱਕੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਸਿੱਧੀ ਆਮ ਚੋਣ ਸਬੰਧੀ ਹਾਲੇ ਤਕ ਕੋਈ ਜਾਣਕਾਰੀ ਨਹੀਂ ਹੈ। ਐਸਜੀਪੀਸੀ ਚੋਣਾਂ ਕਰਵਾਉਣ ਲਈ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਆਮ ਆਦਮੀ ਪਾਰਟੀ ਦੇ ਦਾਖਾ ਤੋਂ ਅਸਤੀਫ਼ਾ ਦੇ ਚੁੱਕੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਕੇਂਦਰ ਨੂੰ ਚਿੱਠੀ ਲਿਖ ਚੁੱਕੇ ਹਨ।
ਹੁਣ ਲੌਂਗੋਵਾਲ ਨੇ 13 ਨਵੰਬਰ, ਦੀਵਾਲੀ ਤੋਂ ਬਾਅਦ ਐਸਜੀਪੀਸੀ ਦੀ ਪ੍ਰਧਾਨਗੀ ਤੇ ਦੂਜੇ ਅਹੁਦੇਦਾਰਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ।