ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸੰਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਚੌਥਾ ਮਹਾਨ ਨਗਰ ਕੀਰਤਨ 11 ਜੂਨ ਨੂੰ

ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸੰਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਚੌਥਾ ਮਹਾਨ ਨਗਰ ਕੀਰਤਨ 11 ਜੂਨ ਨੂੰ

ਸਾਨ ਫਰਾਂਸਿਸਕੋ ‘ਚ ਹੋਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ
ਸਾਨ ਫਰਾਂਸਿਸਕੋ/ਬਿਊਰੋ ਨਿਊਜ਼:
ਸਮੂਹ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਵਲੋਂ ਸਾਂਝੇ ਤੌਰ ਉੱਤੇ ਕੱਢੇ ਜਾਣ ਵਾਲੇ ਸਾਨ ਫਰਾਂਸਿਸਕੋ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸੰਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਚੌਥਾ ਮਹਾਨ ਨਗਰ ਕੀਰਤਨ 11 ਜੂਨ 2017 ਨੂੰ ਕੈਲੀਫੋਰਨੀਆ ਦੇ ਪ੍ਰਸਿੱਧ ਸ਼ਹਿਰ ਸਾਨ ਫਰਾਂਸਿਸਕੋ ਦੇ ਡਾਊਨ ਟਾਊਨ ਵਿਚ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ 50,2nd ਸਟਰੀਟ ਤੋਂ ਆਰੰਭ ਹੋ ਕੇ ਸਿਵਿਕ ਸੈਂਟਰ ਉੱਤੇ ਜਾ ਕੇ ਸਮਾਪਤ ਹੋਵੇਗਾ ।  ਸਿਵਿਕ ਸੈਂਟਰ ਵਿਖੇ ਸਜਾਏ ਜਾਣ ਵਾਲੇ ਵਿਸ਼ੇਸ਼ ਦੀਵਾਨ ਵਿਚ ਕੀਰਤਨ ਕਵੀਸ਼ਰੀ ਜਥਿਆਂ, ਜਥਿਆਂ ਤੋਂ ਇਲਾਵਾ ਪੰਥਕ ਬੁਲਾਰਿਆਂ ਵਲੋਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਸ੍ਰੌ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਜੂਨ 1984 ਵਿਚ ਹਿੰਦੋਸਤਾਨੀ ਹਾਕਮਾਂ ਵੱਲੋਂ ਸਿੱਖਾਂ ਦੇ ਪਾਵਨ ਪਵਿੱਤਰ ਅਸਥਾਨ ਸੰਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਤੇ ਹੋਏ ਵਹਿਸ਼ੀ ਹਮਲੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਦਿਆਂ ਸ਼ਹਾਦਤਾਂ ਪ੍ਰਾਪਤ ਕਰਨ ਵਾਲੇ ਸਿੰਘਾਂ, ਸਿੰਘਣੀਆਂ, ਬੱਚਿਆਂ ਅਤੇ ਬਜ਼ੁਰਗਾਂ ਦੀਆਂ ਸ਼ਹਾਦਤਾਂ ਨੂੰ ਸਿਜਦਾ ਕੀਤਾ ਜਾਵੇਗਾ। ਸਮੂਹ ਸੰਗਤਾਂ ਦੇ ਚਰਨਾਂ ਵਿਚ ਨਿਮਰਤਾ ਸਾਹਿਤ ਬੇਨਤੀ ਹੈ ਕਿ ਸ਼ਹੀਦਾਂ ਦੀ ਯਾਦ ਵਿਚ ਸਜਾਏ ਨਗਰ ਕੀਰਤਨ ਵਿਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰੋ ਜੀ। ਨਗਰ ਕੀਰਤਨ ਵਿਚ ਪਹੁੰਚਣ ਲਈ ਵੱਖੋ ਵੱਖਰੇ ਗੁਰਦੁਆਰਾ ਸਾਹਿਬ ਤੋਂ ਵਿਸ਼ੇਸ਼ ਬੱਸਾਂ ਰਵਾਨਾ ਹੋਣਗੀਆਂ। ਇਸ ਤੋਂ ਇਲਾਵਾ ਸੰਗਤਾਂ ਵਾਟ ਦੁਆਰਾ ਵੀ ਪਹੁੰਚ ਸਕਦੀਆਂ ਹਨ। ਬਾਰਟ ਦੁਆਰਾ ਪਹੁੰਚਣ ਲਈ ਮਿੰਟਗੁਮਰੀ ਬਾਰਟ ਸਟੇਸ਼ਨ ਤੇ ਉਤਰ ਕੇ 2nd ਸਟਰੀਟ ਤੇ ਪਹੁੰਚਿਆ ਜਾ ਸਕਦਾ ਹੈ ਅਤੇ ਵਾਪਸੀ ਤੇ ਸਿਵਿਕ ਸੈਂਟਰ ਵਾਟ ਸਟੇਸ਼ਨ ਤੋਂ ਬਾਰਟ ਲਈ ਜਾ ਸਕਦੀ ਹੈ। ਗੁਰੂ ਦੀਆਂ ਸੰਗਤਾਂ ਲਈ ਲੰਬਰ, ਚਾਹ ਪਾਣੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪ੍ਰਬੰਧਕਾਂ ਵੱਲੋਂ ਸੰਗਤਾਂ ਦੇ ਚਰਨਾਂ ਵਿਚ ਵਿਸ਼ੇਸ਼ ਤੌਰ ਤੇ ਬੇਨਤੀ ਕੀਤੀ ਜਾਂਦੀ ਹੈ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਸਫ਼ਾਈ ਅਤੇ ਡਿਸਪਲਿਨ ਦਾ ਖਾਸ ਖਿਆਲ ਰੱਖਣ।