ਸ਼੍ਰੋਮਣੀ ਕਮੇਟੀ ਵਲੋਂ ਭਾਈ ਰਾਜੋਆਣਾ ਦੇ ਪਰਿਵਾਰ ਦੀ 2 ਲੱਖ ਦੀ ਵਿੱਤੀ ਮਦਦ

ਸ਼੍ਰੋਮਣੀ ਕਮੇਟੀ ਵਲੋਂ ਭਾਈ ਰਾਜੋਆਣਾ ਦੇ ਪਰਿਵਾਰ ਦੀ 2 ਲੱਖ ਦੀ ਵਿੱਤੀ ਮਦਦ

ਰਾਏਕੋਟ/ਬਿਊਰੋ ਨਿਊਜ਼ :
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ਾਂ ਹੇਠ ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਵਿਚ ਨਜ਼ਰਬੰਦ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਰਿਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਸਹਾਇਤਾ ਦਾ ਚੈੱਕ ਸੌਂਪਿਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਗਜ਼ੈਕਟਿਵ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਨੂੰ 2 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਦਿਆਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੇ ਨਿਧੱੜਕ ਪਰਿਵਾਰਾਂ ਨਾਲ ਹਰ ਸਮੇਂ ਡਟ ਕੇ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਿਛਲੇ ਦਿਨੀ ਅਗਜ਼ੈਕਟਿਵ ਕਮੇਟੀ ਦੀ ਮੀਟਿੰਗ ਵਿਚ ਸਹਿਮਤੀ ਪ੍ਰਗਟ ਹੋਈ ਸੀ, ਕਿ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਰਿਵਾਰ ਨੂੰ ਸਹਾਇਤਾ ਦਿੱਤੀ ਜਾਵੇਗੀ ਜਿਸ ਦਾ ਸ਼੍ਰੋਮਣੀ ਕਮੇਟੀ ਨੇ ਆਪਣੇ ਲਏ ਫੈਸਲੇ ਨੂੰ ਪੂਰਾ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਇੰਸ. ਗੁਰਪ੍ਰੀਤ ਸਿੰਘ, ਮੈਨੇਜਰ ਜਰਨੈਲ ਸਿੰਘ ਚੌਂਕੀਮਾਨ ਗੁਰਦੁਆਰਾ ਪਾਤਸ਼ਾਹੀ 10ਵੀਂ ਹੇਰਾਂ ਵੀ ਹਾਜ਼ਰ ਸਨ।