ਪ੍ਰੋ.ਬਡੂੰਗਰ ਨੂੰ ਅਕਾਲੀ ਧਰਨੇ ‘ਚ ਨਹੀਂ ਸੀ ਜਾਣਾ ਚਾਹੀਦਾ : ਗਿਆਨੀ ਗੁਰਬਚਨ ਸਿੰਘ

ਪ੍ਰੋ.ਬਡੂੰਗਰ ਨੂੰ ਅਕਾਲੀ ਧਰਨੇ ‘ਚ ਨਹੀਂ ਸੀ ਜਾਣਾ ਚਾਹੀਦਾ : ਗਿਆਨੀ ਗੁਰਬਚਨ ਸਿੰਘ
ਕੈਪਸ਼ਨ- ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਗੁਰਬਚਨ ਸਿੰਘ

ਅੰਮ੍ਰਿਤਸਰ/ਬਿਊਰੋ ਨਿਊਜ਼ :
ਸਿਆਸੀ ਪਾਰਟੀ ਵਲੋਂ ਉਲੀਕੇ ਧਰਨਿਆਂ ਵਿਚ ਸ਼੍ਰੋਮਣੀ ਕਮੇਟੀ ਦੀ ਸ਼ਮੂਲੀਅਤ ਦੇ ਹੋ ਰਹੇ ਵਿਰੋਧ ‘ਤੇ ਉਸ ਵੇਲੇ ਪੰਥਕ ਮੋਹਰ ਵੀ ਲੱਗ ਗਈ ਜਦੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਉਨ•ਾਂ ਦੀ ਨਿੱਜੀ ਰਾਏ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਇਨ•ਾਂ ਸਿਆਸੀ ਧਰਨਿਆਂ ਵਿਚ ਸ਼ਮੂਲੀਅਤ ਨਹੀਂ ਕਰਨੀ ਚਾਹੀਦੀ।
ਇਥੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਮੇਂ ਇਸ ਮਾਮਲੇ ਸਬੰਧੀ ਜਦੋਂ ਉਨ•ਾਂ ਤੋਂ ਸਵਾਲ ਪੁੱਛਿਆ ਗਿਆ ਤਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਇਸ ਸਬੰਧੀ ਜਵਾਬ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੀ ਦੇ ਸਕਦੇ ਹਨ। ਪਰ ਉਨ•ਾਂ ਦੀ ਨਿੱਜੀ ਰਾਇ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਅਜਿਹੇ ਸਿਆਸੀ ਧਰਨਿਆਂ ਵਿਚ ਸ਼ਮੂਲੀਅਤ ਤੋਂ ਦੂਰ ਰਹਿਣਾ ਚਾਹੀਦਾ ਹੈ।
ਇਸੇ ਮਾਮਲੇ ਵਿਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਧਰਨਿਆਂ ਵਿਚ ਸ਼ਾਮਲ ਹੋਣ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ•ਾਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਸਿਰਫ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਨੁਮਾਇੰਦਗੀ ਨਹੀਂ ਕਰਦੀ ਸਗੋਂ ਇਹ ਦੁਨੀਆਂ ਭਰ ਦੇ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੈ। ਇਸ ਸੰਸਥਾ ਨੂੰ ਆਪਣੀ ਸਾਖ ਬਰਕਰਾਰ ਰੱਖਣੀ ਚਾਹੀਦੀ ਹੈ। ਉਨ•ਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਆਖਿਆ ਕਿ ਜੇਕਰ ਉਨ•ਾਂ ਸ਼੍ਰੋਮਣੀ ਅਕਾਲੀ ਦਲ ਦੀ ਨੁਮਾਇੰਦਗੀ ਹੀ ਕਰਨੀ ਹੈ ਤਾਂ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣ। ਉਨ•ਾਂ ਆਖਿਆ ਕਿ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਸੀ ਕਿ ਧਰਨੇ, ਮੁਜ਼ਾਹਰਿਆਂ ਵਿਚ ਹਿੱਸਾ ਲੈਣਾ ਵਿਹਲਿਆਂ ਦਾ ਕੰਮ ਹੈ। ਉਨ•ਾਂ ਵਿਅੰਗ ਕੀਤਾ ਕਿ ਕੀ ਸ਼੍ਰੋਮਣੀ ਅਕਾਲੀ ਦਲ ਵਿਹਲਿਆਂ ਦੀ ਜਮਾਤ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਖ਼ਿਲਾਫ਼ ਦਿੱਤੇ ਗਏ ਧਰਨੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਲਾਨ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਅਕਾਲੀ ਧਰਨਿਆਂ ਵਿਚ ਸ਼ਾਮਲ ਹੋਵੇਗੀ। ਉਨ•ਾਂ ਦੇ ਐਲਾਨ ਮਗਰੋਂ ਅਕਾਲੀ-ਭਾਜਪਾ ਗਠਜੋੜ ਵਲੋਂ ਦਿੱਤੇ ਗਏ ਸਾਂਝੇ ਧਰਨਿਆਂ ਵਿਚ ਵੱਖ ਵੱਖ ਥਾਵਾਂ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਵੀ ਸ਼ਾਮਲ ਹੋਏ ਸਨ।