ਫਰੈਂਕਫਰਟ ਗੁਰਦੁਆਰਾ ਕਮੇਟੀ ਵਲੋਂ ਘਟਨਾ ਵਿਚ ਸ਼ਾਮਲ ਲੋਕਾਂ ਦਾ ਬਾਈਕਾਟ

ਫਰੈਂਕਫਰਟ ਗੁਰਦੁਆਰਾ ਕਮੇਟੀ ਵਲੋਂ ਘਟਨਾ ਵਿਚ ਸ਼ਾਮਲ ਲੋਕਾਂ ਦਾ ਬਾਈਕਾਟ

ਫਰੈਂਕਫਰਟ/ਬਿਊਰੋ ਨਿਊਜ਼ :
ਐਤਵਾਰ ਨੂੰ ਵਾਪਰੀ ਘਟਨਾ ਨੂੰ ਲੈ ਕੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕ ਕਮੇਟੀ ਨੇ ਮੀਟਿੰਗ ਵਿੱਚ ਫੈਸਲਾ ਲਿਆ ਕਿ ਉਹ ਹਮੇਸ਼ਾ ਲਈ ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਤੌਰ ‘ਤੇ ਉਨ੍ਹਾਂ ਲੋਕਾਂ ਦਾ ਬਾਈਕਾਟ ਕਰਦੇ ਹਨ, ਜਿਨ੍ਹਾਂ ਨੇ ਭਾਈ ਪੰਥਪ੍ਰੀਤ ਸਿੰਘ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਦੀ ਇਸ ਮੰਦਭਾਗੀ ਘਟਨਾ ਨੂੰ ਅੰਜ਼ਾਮ ਦਿੱਤਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੇਅਦਬੀ ਕਰਵਾਈ। ਇਸ ਦੇ ਨਾਲ ਹੀ ਫੈਸਲਾ ਕੀਤਾ ਗਿਆ ਕਿ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿੱਚ ਸਿਰਫ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖ ਰਹਿਤ ਮਰਿਆਦਾ ਨੂੰ ਮੰਨਣ ਵਾਲੇ ਪ੍ਰਚਾਰਕਾਂ ਨੂੰ ਹੀ ਸਟੇਜ ਤੋਂ ਬੋਲਣ ਦਾ ਹੱਕ ਦਿੱਤਾ ਜਾਵੇਗਾ।