ਭਾਰਤ ਸਰਕਾਰ ਨੂੰ ਜਾਗਰੂਕ ਕਰਨ ਲਈ ਘੱਟ-ਗਿਣਤੀ ਭਾਈਚਾਰੇ ਨੇ ਸ਼ਾਂਤੀ ਮਾਰਚ ਕੱਢਿਆ

ਭਾਰਤ ਸਰਕਾਰ ਨੂੰ ਜਾਗਰੂਕ ਕਰਨ ਲਈ ਘੱਟ-ਗਿਣਤੀ ਭਾਈਚਾਰੇ ਨੇ ਸ਼ਾਂਤੀ ਮਾਰਚ ਕੱਢਿਆ

ਵਾਸ਼ਿੰਗਟਨ ਡੀ.ਸੀ./ਬਿਊਰੋ ਨਿਊਜ਼ :
ਭਾਰਤ ਵਿੱਚ ਘੱਟ ਗਿਣਤੀਆਂ ‘ਤੇ ਹੋ ਰਹੇ ਅੱਤਿਆਚਾਰ ਅਤੇ ਗਊ ਦੇ ਨਾਮ ‘ਤੇ ਹੋ ਰਹੀ ਸਿਆਸਤ ਦੇ ਭਿਆਨਕ ਸਿੱਟਿਆਂ ਬਾਰੇ ਭਾਰਤ ਸਰਕਾਰ ਨੂੰ ਜਾਗਰੂਕ ਕਰਨ ਤੇ ਠੱਲ• ਪਾਉਣ ਲਈ ‘ਫਿਰਕਾਪ੍ਰਸਤੀ ਸੁਮੇਲ ਅਤੇ ਸ਼ਾਂਤੀ’ ਦੇ ਨਾਂ ਹੇਠ ਇੱਥੇ ਰੈਲੀ ਕੀਤੀ ਗਈ। ਇਸ ਦਾ ਮਕਸਦ ਭਾਰਤ ਨੂੰ ਸੁਨੇਹਾ ਦੇਣਾ ਸੀ ਕਿ ਉਥੇ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋਈ ਪਈ ਹੈ। ਇਸ ਸਮੇਂ ਪੂਰੇ ਭਾਰਤ ਵਿੱਚ ਘੱਟ ਗਿਣਤੀ ਭਾਈਚਾਰਾ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਇਸ ਕਰਕੇ ਪੂਰਾ ਅਵਾਮ ਸਹਿਮ ਦੇ ਮਾਹੌਲ ਵਿੱਚ ਜੀਅ ਰਿਹਾ ਹੈ।
ਜੇਕਰ ਇਸ ਸਥਿਤੀ ‘ਤੇ ਕਾਬੂ ਨਾ ਪਾਇਆ ਗਿਆ ਤਾਂ ਭਾਰਤ ਟੁਕੜਿਆਂ ਵਿੱਚ ਵੰਡਿਆ ਜਾਵੇਗਾ। ਇਸ ਸਥਿਤੀ ਬਾਰੇ ਕੌਮਾਂਤਰੀ ਪੱਧਰ ‘ਤੇ ਸੁਚੇਤ ਕਰਦਿਆਂ ਵਿਦੇਸ਼ਾਂ ਵਿਚ ਵਸੇ ਭਾਰਤੀ ਭਾਈਚਾਰੇ ਵੱਲੋਂ ਰੈਲੀ ਕੱਢੀ ਗਈ। ਉਨ•ਾਂ ਨੇ ਬੈਨਰ, ਹੋਰਡਿੰਗ ਅਤੇ ਲਿਟਰੇਚਰ ਵੰਡ ਕੇ ਭਾਰਤ ਸਰਕਾਰ ਨੂੰ ਸੁਨੇਹਾ ਦਿੱਤਾ ਕਿ ‘ਅਜੇ ਵੀ ਡੁਲ•ੇ ਬੇਰਾਂ ਦਾ ਕੁਝ ਨਹੀਂ ਵਿਗੜਿਆ।’ ਸਥਿਤੀ ਨੂੰ ਕਾਬੂ ਵਿਚ ਰੱਖਣ ਅਤੇ ਘੱਟ ਗਿਣਤੀਆਂ ਨੂੰ ਸੁਰੱਖਿਅਤ ਰੱਖਣ ਲਈ ਸਖਤ ਕਦਮ ਚੁੱਕਣ ਦੀ ਲੋੜ ਹੈ। ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦਾ ਹੈ ਤਾਂ ਜੋ ਘੱਟ ਗਿਣਤੀਆਂ ਦਾ ਵਿਸ਼ਵਾਸ ਜਿੱਤਿਆ ਜਾ ਸਕੇ।